ਦਿੱਲੀ ਧਮਾਕੇ 'ਚ ਜ਼ਖਮੀ ਹੋਏ ਵਿਅਕਤੀਆਂ ਨੂੰ ਮਿਲੇ PM ਮੋਦੀ

ਦਿੱਲੀ ਧਮਾਕੇ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਐਲਐਨਜੇਪੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਐਲਐਨਜੇਪੀ ਹਸਪਤਾਲ ਦਾ ਦੌਰਾ ਕੀਤਾ ਅਤੇ ਦਿੱਲੀ ਧਮਾਕੇ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਇਹ ਜਾਣਕਾਰੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ, "ਐਕਸ" 'ਤੇ ਸਾਂਝੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭੂਟਾਨ ਤੋਂ ਦਿੱਲੀ ਵਾਪਸ ਪਰਤੇ। ਉਹ ਹਵਾਈ ਅੱਡੇ ਤੋਂ ਸਿੱਧੇ ਹਸਪਤਾਲ ਗਏ। ਦਿੱਲੀ ਧਮਾਕੇ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਐਲਐਨਜੇਪੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਉਨ੍ਹਾਂ ਲੋਕਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਡਾਕਟਰਾਂ ਦੀ ਇੱਕ ਟੀਮ ਨਾਲ ਵੀ ਮੁਲਾਕਾਤ ਕੀਤੀ। ਹਸਪਤਾਲ ਵਿੱਚ ਪੀੜਤਾਂ ਨੂੰ ਮਿਲਣ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਕਿਹਾ ਕਿ ਸਾਜ਼ਿਸ਼ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
">