ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਨੇ ਦੁਨੀਆ ਨੂੰ ਕਿਹਾ ਅਲਵਿਦਾ

ਮਿਲੀ ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਮੋਢੇ ਦੇ ਇੱਕ ਮਾਮੂਲੀ ਆਪਰੇਸ਼ਨ ਦੌਰਾਨ ਉਨ੍ਹਾਂ ਨੂੰ ਦੋ ਹਾਰਟ ਅਟੈਕ ਆਏ, ਜਿਸ ਨਾਲ 53 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਮਸ਼ਹੂਰ ਇੰਟਰਨੈਸ਼ਨਲ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਸ਼ਹਿਰ ਜਲੰਧਰ ਕੀਤਾ ਜਾਵੇਗਾ। ਵੀਰਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ, ਜਿਸ ਨਾਲ ਪੂਰੇ ਫਿਟਨੈਸ ਜਗਤ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਮੋਢੇ ਦੇ ਇੱਕ ਮਾਮੂਲੀ ਆਪਰੇਸ਼ਨ ਦੌਰਾਨ ਉਨ੍ਹਾਂ ਨੂੰ ਦੋ ਹਾਰਟ ਅਟੈਕ ਆਏ, ਜਿਸ ਨਾਲ 53 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਵਰਿੰਦਰ ਸਿੰਘ ਘੁੰਮਣ ਨੂੰ ਫਿਟਨੈੱਸ ਜਗਤ ਵਿੱਚ "ਪੰਜਾਬ ਦਾ ਆਇਰਨਮੈਨ" ਕਿਹਾ ਜਾਂਦਾ ਸੀ। ਉਹ ਸ਼ੁੱਧ ਸ਼ਾਕਾਹਾਰੀ ਖੁਰਾਕ ਨਾਲ ਬਾਡੀ ਬਿਲਡਿੰਗ ਕਰਨ ਲਈ ਜਾਣੇ ਜਾਂਦੇ ਸਨ ਅਤੇ ਪੰਜਾਬ ਸਮੇਤ ਦੇਸ਼ ਭਰ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਸਨ।