ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਸਬੰਧੀ ਪੋਸਟ ਦੇਖ ਭਾਵੁਕ ਹੋਏ ਫੈਨਜ਼, ਕਿਹਾ.... ਦਿਲਾਂ 'ਚ ਰਹੇਗਾ ਹਮੇਸ਼ਾ ਜ਼ਿੰਦਾ

ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਨੇ ਸੰਗੀਤ ਪ੍ਰੇਮੀਆਂ ਅਤੇ ਇੰਡਸਟਰੀ ਨਾਲ ਜੁੜੇ ਹਰ ਵਿਅਕਤੀ ਨੂੰ ਗਹਿਰਾ ਸਦਮਾ ਦਿੱਤਾ ਸੀ।
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ 8 ਅਕਤੂਬਰ ਨੂੰ ਦੁਨੀਆ ਨੂੰ ਅਲਵਿਦਾ ਆਖ ਗਏ ਸਨ। ਹੁਣ ਉਨ੍ਹਾਂ ਪਰਿਵਾਰ ਵੱਲੋਂ ਗਾਇਕ ਦੇ ਸੋਸ਼ਲ ਮੀਡੀਆ ਹੈਂਡਲ 'ਤੇ ਇਕ ਭਾਵੁਕ ਪੋਸਟ ਪਾਈ ਗਈ ਹੈ, ਜਿਸ ਵਿਚ ਰਾਜਵੀਰ ਦੀ ਅੰਤਿਮ ਅਰਦਾਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਨੇ ਸੰਗੀਤ ਪ੍ਰੇਮੀਆਂ ਅਤੇ ਇੰਡਸਟਰੀ ਨਾਲ ਜੁੜੇ ਹਰ ਵਿਅਕਤੀ ਨੂੰ ਗਹਿਰਾ ਸਦਮਾ ਦਿੱਤਾ ਸੀ।

ਹੁਣ ਰਾਜਵੀਰ ਜਵੰਦਾ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਅਧਿਕਾਰਕ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਇਸ ਪੋਸਟ ਵਿੱਚ ਗਾਇਕ ਦੀ ਅੰਤਿਮ ਅਰਦਾਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਪੋਸਟ ਵਿਚ ਲਿਖਿਆ ਹੈ, ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਅਤੇ ਤੁਹਾਡੇ ਸਭ ਦੇ ਹਰਮਨ ਪਿਆਰੇ ਰਾਜਵੀਰ ਸਿੰਘ ਜਵੰਦਾ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 8 ਅਕਤੂਬਰ 2025 (ਬੁੱਧਵਾਰ) ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ 17 ਅਕਤੂਬਰ 2025, ਦਿਨ ਸ਼ੁੱਕਰਵਾਰ, ਸਮਾਂ: 11 ਵਜੇ ਤੋਂ 1 ਵਜੇ ਤੱਕ ਜ਼ਿਲ੍ਹਾ ਲੁਧਿਆਣਾ ਦੇ ਤਹਿਸੀਲ ਜਗਰਾਉਂ ਦੇ ਪਿੰਡ ਪੋਨਾ ਵਿਖੇ ਹੋਵੇਗੀ। ਸਾਡੀ ਬੇਨਤੀ ਹੈ ਕਿ ਤੁਸੀਂ ਸਮਾਂ ਕੱਢ ਕੇ ਹਾਜ਼ਰੀ ਭਰੋ ਤੇ ਰੂਹਾਨੀ ਅਰਦਾਸ ਵਿਚ ਸ਼ਾਮਲ ਹੋ ਕੇ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰੋ।

ਇਹ ਪੋਸਟ ਵੇਖਣ ਮਗਰੋਂ ਰਾਜਵੀਰ ਦੇ ਫੈਨਾਂ ਦੀਆਂ ਅੱਖਾਂ ਨਮ ਹੋ ਗਈਆਂ। ਕਈਆਂ ਨੇ ਕੁਮੈਂਟ ਕਰਦੇ ਹੋਏ ਲਿਖਿਆ ਕਿ “ਉਹ ਸਾਡੇ ਦਿਲਾਂ ਵਿੱਚ ਹਮੇਸ਼ਾਂ ਜ਼ਿੰਦਾ ਰਹੇਗਾ।” ਕਿਸੇ ਨੇ ਕਿਹਾ “ਇਹ ਯਕੀਨ ਕਰਨਾ ਅਜੇ ਵੀ ਮੁਸ਼ਕਲ ਹੈ ਕਿ ਰਾਜਵੀਰ ਹੁਣ ਸਾਡੇ ਵਿਚ ਨਹੀਂ।”

ਦੱਸ ਦਈਏ ਕਿ ਰਾਜਵੀਰ ਜਵੰਦਾ ਨੇ ਆਪਣੇ ਕਰੀਅਰ ਦੌਰਾਨ ਪੰਜਾਬੀ ਸੰਗੀਤ ਨੂੰ ਨਵੀਂ ਉਚਾਈਆਂ ‘ਤੇ ਲਿਜਾਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਸਦੀ ਮਿੱਠੀ ਆਵਾਜ਼ ਅਤੇ ਦਿਲ ਛੂਹਣ ਵਾਲੀਆਂ ਰਚਨਾਵਾਂ ਨੇ ਉਸਨੂੰ ਲੋਕਾਂ ਦੇ ਦਿਲਾਂ ਵਿੱਚ ਅਮਰ ਕਰ ਦਿੱਤਾ ਹੈ।

" data-instgrm-version="14" style="background:#FFF; border:0; margin:10px auto; max-width:540px; width:100%;">