ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਕੀਤਾ ਸਥਾਨਕ ਛੁੱਟੀ ਦਾ ਐਲਾਨ

ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਹਾਲਾਂਕਿ, ਇਹ ਛੁੱਟੀ ਕੇਵਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੀ ਲਾਗੂ ਹੋਵੇਗੀ, ਬਾਕੀ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਰੁਟੀਨ ਕੰਮ ਕਾਜ ਜਾਰੀ ਰਹੇਗਾ।
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਪਵਿੱਤਰ ਮੌਕੇ ’ਤੇ 8 ਅਕਤੂਬਰ 2025 (ਬੁੱਧਵਾਰ) ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ, ਇਸ ਦਿਨ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਹਾਲਾਂਕਿ, ਇਹ ਛੁੱਟੀ ਕੇਵਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੀ ਲਾਗੂ ਹੋਵੇਗੀ, ਬਾਕੀ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਰੁਟੀਨ ਕੰਮ ਕਾਜ ਜਾਰੀ ਰਹੇਗਾ।

ਸ੍ਰੀ ਗੁਰੂ ਰਾਮਦਾਸ ਜੀ, ਜੋ ਕਿ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਹਨ, ਨੇ ਸਿੱਖ ਧਰਮ ਦੇ ਪ੍ਰਚਾਰ-ਪਸਾਰ ਵਿੱਚ ਅਹਿਮ ਯੋਗਦਾਨ ਪਾਇਆ। ਉਹਨਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੀ ਨੀਂਹ ਰੱਖੀ ਗਈ ਸੀ, ਜਿਸ ਕਾਰਨ ਅੰਮ੍ਰਿਤਸਰ ਸ਼ਹਿਰ ਨੂੰ "ਗੁਰੂ ਦੀ ਨਗਰੀ" ਕਿਹਾ ਜਾਂਦਾ ਹੈ। ਇਸ ਛੁੱਟੀ ਦੇ ਐਲਾਨ ਨਾਲ ਅੰਮ੍ਰਿਤਸਰ ਦੇ ਲੋਕਾਂ ਨੂੰ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦਾ ਮੌਕਾ ਮਿਲੇਗਾ। ਇਸ ਦਿਨ ਸ਼ਹਿਰ ਭਰ ਵਿੱਚ ਧਾਰਮਿਕ ਸਮਾਗਮਾਂ ਦਾ ਆਯੋਜਨ ਹੋਵੇਗਾ ਅਤੇ ਸੰਗਤਾਂ ਵੱਲੋਂ ਵੱਡੇ ਪੱਧਰ ’ਤੇ ਹਜ਼ੂਰੀ ਭਰੀ ਜਾਵੇਗੀ।