ਪੰਜਾਬ ਸਰਕਾਰ ਦਾ ਵੱਡਾ ਐਲਾਨ: ਵਿਸ਼ਵ ਕੱਪ ਜੇਤੂ ਕਪਤਾਨ ਹਰਮਨਪ੍ਰੀਤ ਕੌਰ ਸਣੇ ਤਿੰਨਾਂ ਖਿਡਾਰਨਾਂ ਨੂੰ ਦੇਵੇਗੀ 1.50-1.50 ਕਰੋੜ

ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਸ਼ਾਮਲ ਪੰਜਾਬ ਦੀਆਂ ਖਿਡਾਰਨਾਂ ਨੂੰ ਰਾਜ ਸਰਕਾਰ ਵੱਲੋਂ ਖਾਸ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਵਿਸ਼ਵ ਜੇਤੂ ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਹਰਲੀਨ ਦਿਓਲ ਨੂੰ ਕੈਸ਼ ਐਵਾਰਡ ਦੇਣ ਦਾ ਐਲਾਨ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ, 11 ਨਵੰਬਰ 2025 ਨੂੰ ਇਹ ਘੋਸ਼ਣਾ ਕਰਦਿਆਂ ਕਿਹਾ ਕਿ ਤਿੰਨੋਂ ਮਹਿਲਾ ਕ੍ਰਿਕਟਰਾਂ ਨੂੰ ਸੂਬੇ ਦੀ ਖੇਡ ਨੀਤੀ  ਤਹਿਤ 1.50-1.50 ਕਰੋੜ ਰੁਪਏ (ਹਰੇਕ ਖਿਡਾਰਨ ਨੂੰ) ਦਾ ਕੈਸ਼ ਐਵਾਰਡ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਕਪਤਾਨ ਹਰਮਨਪ੍ਰੀਤ ਕੌਰ ਨੂੰ ਉਨ੍ਹਾਂ ਦੀ ਨੌਕਰੀ ਵਿੱਚ ਪਦੋਨਤੀ (promotion) ਦੇਣ 'ਤੇ ਵੀ ਵਿਚਾਰ ਕਰ ਰਹੀ ਹੈ। ਇਸੇ ਤਰ੍ਹਾਂ, ਅਮਨਜੋਤ ਅਤੇ ਹਰਲੀਨ ਦਿਓਲ ਨੂੰ ਵੀ ਨੌਕਰੀ ਦਾ ਆਫਰ ਦਿੱਤਾ ਜਾ ਸਕਦਾ ਹੈ। ਸਰਕਾਰ ਵੱਲੋਂ ਇਸ ਸਬੰਧ ਵਿੱਚ ਇੱਕ ਪ੍ਰਸਤਾਵ ਤਿਆਰ ਕੀਤਾ ਗਿਆ ਹੈ।

ਖਿਡਾਰਨਾਂ ਨੂੰ ਸਨਮਾਨਿਤ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ।ਅਮਨਜੋਤ ਕੌਰ ਅਤੇ ਹਰਲੀਨ ਦਿਓਲ ਦੋਵੇਂ ਖਿਡਾਰਨਾਂ ਪੰਜਾਬ ਆ ਚੁੱਕੀਆਂ ਹਨ।ਕਪਤਾਨ ਹਰਮਨਪ੍ਰੀਤ ਕੌਰ ਵੀ ਇਸੇ ਹਫ਼ਤੇ ਪੰਜਾਬ ਆ ਸਕਦੀ ਹੈ। ਸਰਕਾਰ ਵੱਲੋਂ ਇਸ ਸਬੰਧ ਵਿੱਚ ਪ੍ਰੋਗਰਾਮ ਦਾ ਆਯੋਜਨ ਹਰਮਨਪ੍ਰੀਤ ਦੇ ਆਉਣ ਤੋਂ ਬਾਅਦ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਵਿਸ਼ਵ ਕੱਪ ਜਿੱਤਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਤਿੰਨੋਂ ਖਿਡਾਰਨਾਂ ਨਾਲ ਗੱਲਬਾਤ ਕੀਤੀ ਸੀ। ਮਾਨ ਨੇ ਉਸ ਸਮੇਂ ਕਿਹਾ ਸੀ ਕਿ ਉਹ ਵਿਸ਼ਵ ਕੱਪ ਟਰਾਫੀ ਨੂੰ ਪੰਜਾਬ ਲੈ ਕੇ ਆਉਣਗੇ ਅਤੇ ਜੇਕਰ ਜ਼ਰੂਰਤ ਪਈ ਤਾਂ ਉਹ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨਾਲ ਵੀ ਗੱਲ ਕਰਨਗੇ।

" data-instgrm-version="14" style="background:#FFF; border:0; margin:10px auto; max-width:540px; width:100%;">