ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਰੋਡਵੇਜ਼ ਹੜਤਾਲ ਕਾਰਨ ਸਰਕਾਰ ਨੇ ਕੀਤੇ ਸਾਰੇ ਕੱਚੇ ਕਰਮਚਾਰੀ ਮੁਅੱਤਲ

ਟਰਾਂਸਪੋਰਟ ਵਿਭਾਗ ਨੇ ਇਸ ਸਬੰਧ ਵਿੱਚ ਸਾਰੇ ਕੱਚੇ ਮੁਲਾਜ਼ਮਾਂ ਨੂੰ ਮੇਲ ਭੇਜ ਕੇ ਕਾਰਵਾਈ ਦੀ ਸੂਚਨਾ ਦਿੱਤੀ ਹੈ। ਭੇਜੀ ਗਈ ਮੇਲ ਵਿੱਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਨੇ ‘ਗ਼ੈਰ-ਕਾਨੂੰਨੀ ਧਰਨੇ’ ਵਿੱਚ ਹਿੱਸਾ ਲਿਆ, ਜਿਸ ਕਾਰਨ ਸਰਕਾਰ ਨੂੰ ਆਰਥਿਕ ਨੁਕਸਾਨ ਹੋਇਆ ਹੈ।
ਪੰਜਾਬ ਸਰਕਾਰ ਨੇ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਰੱਦ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੀ ਹੜਤਾਲ 'ਤੇ ਅੱਜ ਸਖ਼ਤ ਕਾਰਵਾਈ ਕੀਤੀ ਹੈ।ਸਰਕਾਰ ਨੇ ਹੜਤਾਲ ਵਿੱਚ ਸ਼ਾਮਲ ਸਾਰੇ ਕੱਚੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਸੇਵਾਵਾਂ ਖ਼ਤਮ ਕਰਨ ਦੀ ਮੇਲ
 ਟਰਾਂਸਪੋਰਟ ਵਿਭਾਗ ਨੇ ਇਸ ਸਬੰਧ ਵਿੱਚ ਸਾਰੇ ਕੱਚੇ ਮੁਲਾਜ਼ਮਾਂ ਨੂੰ ਮੇਲ ਭੇਜ ਕੇ ਕਾਰਵਾਈ ਦੀ ਸੂਚਨਾ ਦਿੱਤੀ ਹੈ। ਭੇਜੀ ਗਈ ਮੇਲ ਵਿੱਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਨੇ ‘ਗ਼ੈਰ-ਕਾਨੂੰਨੀ ਧਰਨੇ’ ਵਿੱਚ ਹਿੱਸਾ ਲਿਆ, ਜਿਸ ਕਾਰਨ ਸਰਕਾਰ ਨੂੰ ਆਰਥਿਕ ਨੁਕਸਾਨ ਹੋਇਆ ਹੈ। ਇਸ ਕਾਰਨ, ਰੂਟਾਂ 'ਤੇ ਬੱਸਾਂ ਨਾ ਚਲਾਉਣ ਦੇ ਬਦਲੇ ਉਨ੍ਹਾਂ 'ਤੇ ਜੁਰਮਾਨਾ ਵੀ ਲਗਾਇਆ ਗਿਆ ਹੈ। ਸਾਰੇ ਸਬੰਧਤ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦਾ ਪੱਤਰ ਡਿਪੂਆਂ ਨੂੰ ਵੀ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਰਮਚਾਰੀ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰਾਂ ਦਾ ਵਿਰੋਧ ਕਰ ਰਹੇ ਸਨ। ਹੜਤਾਲ 'ਤੇ ਬੈਠੇ ਕਰਮਚਾਰੀਆਂ ਦੀ ਇੱਕ ਤਸਵੀਰ ਲੁਧਿਆਣਾ ਤੋਂ ਵੀ ਸਾਹਮਣੇ ਆਈ ਹੈ।