ਗੁਰਦੇ ਦੀ ਬਿਮਾਰੀ ਨਾਲ ਜੂਝ ਰਹੇ 8 ਸਾਲਾਂ ਅਭਿਜੋਤ ਦੇ ਇਲਾਜ ਲਈ ਅੱਗੇ ਆਈ ਪੰਜਾਬ ਸਰਕਾਰ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਭਿਜੋਤ ਦੀ ਹਾਲਤ ਨੂੰ ਦੇਖਦੇ ਹੋਏ ਸਰਕਾਰ ਜ਼ਰੂਰੀ ਡਾਕਟਰੀ ਸਹੂਲਤਾਂ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਗੁਰਦੇ ਦੀ ਗੰਭੀਰ ਬਿਮਾਰੀ ਤੋਂ ਪੀੜਤ 8 ਸਾਲਾਂ ਬੱਚੇ ਅਭਿਜੋਤ ਸਿੰਘ ਦੇ ਇਲਾਜ ਲਈ ਹਰ ਸੰਭਵ ਮਦਦ ਕਰੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਭਿਜੋਤ ਦੀ ਹਾਲਤ ਨੂੰ ਦੇਖਦੇ ਹੋਏ ਸਰਕਾਰ ਜ਼ਰੂਰੀ ਡਾਕਟਰੀ ਸਹੂਲਤਾਂ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੱਚੇ ਦਾ ਇਲਾਜ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇ ਅਤੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।


ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਹਮੇਸ਼ਾ ਲੋੜਵੰਦ ਅਤੇ ਬਿਮਾਰ ਬੱਚਿਆਂ ਦੇ ਨਾਲ ਖੜ੍ਹੀ ਹੈ।ਇਸ ਐਲਾਨ ਤੋਂ ਬਾਅਦ ਅਭਿਜੋਤ ਸਿੰਘ ਦੇ ਪਰਿਵਾਰ ਨੇ ਸੁੱਖ ਦਾ ਸਾਹ ਲਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ- ‘‘ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਤਲਵੰਡੀ ਦੇ ਵਸਨੀਕ 8 ਸਾਲਾਂ ਬੱਚੇ ਅਭੀਜੋਤ ਸਿੰਘ ਜੋ ਕਿ ਗੁਰਦੇ ਦੀ ਬਿਮਾਰੀ ਤੋਂ ਪੀੜਤ ਹੈ, ਅੱਜ ਉਸ ਦੇ ਪਰਿਵਾਰ ਦੀ ਇੱਕ ਵੀਡੀਓ ਸਾਹਮਣੇ ਆਈ।ਸਰਕਾਰ ਵੱਲੋਂ ਬੱਚੇ ਦੇ ਇਲਾਜ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।