ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ – CM ਮਾਨ ਨੇ ਕੀਤਾ ਮੁਆਵਜ਼ੇ ਦਾ ਐਲਾਨ

ਉਨ੍ਹਾਂ ਕਿਹਾ ਕਿ ਦੀਵਾਲੀ 20 ਅਕਤੂਬਰ ਨੂੰ ਹੈ। ਉਨ੍ਹਾਂ ਕਿਹਾ ਕਿ 15 ਅਕਤੂਬਰ ਤੱਕ, ਉਹ ਲੋਕਾਂ ਨੂੰ ਫਸਲਾਂ, ਪਸ਼ੂਆਂ ਅਤੇ ਹੋਰ ਚੀਜ਼ਾਂ ਦੇ ਨੁਕਸਾਨ ਲਈ ਚੈੱਕ ਵੰਡਣਾ ਸ਼ੁਰੂ ਕਰ ਦੇਣਗੇ।
ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਹੜ੍ਹਾਂ ਦੇ ਹੱਲ ਲਈ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਮੁੜ ਵਸੇਬੇ ਬਾਰੇ ਇੱਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਕੱਲ੍ਹ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਦੀਵਾਲੀ 20 ਅਕਤੂਬਰ ਨੂੰ ਹੈ। ਉਨ੍ਹਾਂ ਕਿਹਾ ਕਿ 15 ਅਕਤੂਬਰ ਤੱਕ, ਉਹ ਲੋਕਾਂ ਨੂੰ ਫਸਲਾਂ, ਪਸ਼ੂਆਂ ਅਤੇ ਹੋਰ ਚੀਜ਼ਾਂ ਦੇ ਨੁਕਸਾਨ ਲਈ ਚੈੱਕ ਵੰਡਣਾ ਸ਼ੁਰੂ ਕਰ ਦੇਣਗੇ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਵਲੋਂ ਭਲਕੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਰਾਂ ਦੇ ਨੁਕਸਾਨ ਲਈ 100 ਫ਼ੀਸਦੀ ਨੁਕਸਾਨ ਲਈ 1 ਲੱਖ, 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਘੱਟ ਨੁਕਸਾਨੇ ਘਰਾਂ ਲਈ 6500 ਰੁਪਏ ਦੀ ਥਾਂ 'ਤੇ 35,100 ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ 13 ਸਤੰਬਰ ਤੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਜ਼ਮੀਨਾਂ ਰੁੜ੍ਹ ਗਈਆਂ, ਉਨ੍ਹਾਂ ਲਈ 47,500 ਰੁਪਏ ਪ੍ਰਤੀ ਹੈਕਟੇਅਰ ਦਾ ਮੁਆਵਜ਼ਾ ਦਿੱਤਾ ਜਾਵੇਗਾ। ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸੇਮ ਇਲਾਕੇ 'ਚੋਂ ਪਾਣੀ ਨੂੰ ਕੱਢਣ ਲਈ ਸਾਢੇ 4 ਕਰੋੜ ਰੁਪਏ ਜਾਰੀ ਕਰ ਚੁੱਕੇ ਹਾਂ।

ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਸੱਤਾਧਾਰੀ ਤੇ ਵਿਰੋਧੀ ਧਿਰ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਅਮਨ ਅਰੋੜਾ ਨੇ ਜਿੱਥੇ ਦਰਿਆਵਾਂ ਦੀ ਸਫਾਈ ਨਾ ਹੋਣ ਲਈ ਪਿਛਲੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ, ਉਥੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਲ ਸਰੋਤ ਵਿਭਾਗ ਵੱਲੋ ਹੜ੍ਹ ਰੋਕਣ ਲਈ ਕੀਤੇ ਪ੍ਰਬੰਧਾਂ ਦੀਆਂ ਨਕਾਮੀਆਂ ’ਤੇ ਉਂਗਲ ਚੁੱਕੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਾਜਵਾ ਨੂੰ ਵੱਖਰੇ ਤੌਰ ’ਤੇ ਘੇਰਿਆ। ਚੀਮਾ ਨੇ ਬਾਜਵਾ ’ਤੇ ਧੁੱਸੀ ਬੰਨ੍ਹ ਅੰਦਰ ਜ਼ਮੀਨ ਖਰੀਦ ਕੇ ਰੇਤ ਵੇਚਣ ਦਾ ਦੋਸ਼ ਲਾਇਆ। ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਨੇ ਹੜ੍ਹ ਦੇ ਕਾਰਨਾਂ ਅਤੇ ਭਵਿੱਖ ਵਿਚ ਬਚਾਅ ਲਈ ਹਾਊਸ ਦੀ ਕਮੇਟੀ ਬਣਾਏ ਜਾਣ ਦੀ ਮੰਗ ਕੀਤੀ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ 31 ਮਾਰਚ ਤੱਕ 76 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰੇਗੀ।