ਪੰਜਾਬ ਰੋਡਵੇਜ਼ ਬੱਸ ਦੀ ਟਰਾਲੇ ਨਾਲ ਹੋਈ ਟੱਕਰ, 10 ਤੋਂ ਵੱਧ ਯਾਤਰੀ ਜ਼ਖਮੀ

ਜ਼ਖਮੀਆਂ ਨੂੰ ਤੁਰੰਤ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਖੰਨਾ ਵਿੱਚ ਨੈਸ਼ਨਲ ਹਾਈਵੇਅ 'ਤੇ ਮੈਕਡੋਨਲਡਜ਼ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਯਾਤਰੀਆਂ ਨੂੰ ਲੈ ਕੇ ਜਾ ਰਹੀ ਪੰਜਾਬ ਰੋਡਵੇਜ਼ ਦੀ ਇੱਕ ਬੱਸ ਇੱਕ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ 10 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ, ਬੱਸ ਲੁਧਿਆਣਾ ਤੋਂ ਪਟਿਆਲਾ ਜਾ ਰਹੀ ਸੀ। ਇਸ ਵਿਚ ਜ਼ਿਆਦਾਤਰ ਵਿਦਿਆਰਥੀ ਸਵਾਰ ਸਨ। ਦੂਜੇ ਪਾਸਿਓਂ ਤੇਜ਼ ਰਫ਼ਤਾਰ ਟਰਾਲਾ ਡਿਵਾਈਡਰ ਪਾਰ ਕਰ ਕੇ ਬੱਸ ਨਾਲ ਆ ਟਕਰਾਇਆ।  ਹਾਦਸੇ ਦੀ ਸੂਚਨਾ ਮਿਲਦੇ ਹੀ ਸਿਟੀ ਸਟੇਸ਼ਨ 2 ਦੀ ਪੁਲਸ, ਰੋਡ ਸੇਫਟੀ ਫੋਰਸ ਅਤੇ 108 ਐਂਬੂਲੈਂਸ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ। ਹਾਦਸੇ ਕਾਰਨ ਨੈਸ਼ਨਲ ਹਾਈਵੇਅ 'ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਟ੍ਰੈਫਿਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਮ ਨੂੰ ਹਟਾਉਣ ਅਤੇ ਟ੍ਰੈਫਿਕ ਪ੍ਰਵਾਹ ਨੂੰ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।