ਪੰਜਾਬੀ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ

ਦੱਸ ਦਈਏ ਕਿ ਰਾਜਵੀਰ ਜਵੰਦਾ ਆਪਣੀ ਮਿੱਠੀ ਆਵਾਜ਼ ਤੇ ਦਿਲ ਛੂਹਣ ਵਾਲੀਆਂ ਰੋਮਾਂਟਿਕ ਗੀਤਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਕਈ ਗੀਤਾਂ ਨੇ ਖਾਸ ਲੋਕਪ੍ਰਿਯਤਾ ਹਾਸਲ ਕੀਤੀ।
ਪੰਜਾਬੀ ਸੰਗੀਤ ਉਦਯੋਗ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖ਼ਬਰ ਨੇ ਸਾਰੇ ਸੰਗੀਤ ਪ੍ਰੇਮੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਾਲਾਂਕਿ ਅਧਿਕਾਰਿਕ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ, ਪਰ ਸੋਸ਼ਲ ਮੀਡੀਆ ‘ਤੇ ਇਹ ਖ਼ਬਰ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ਕਾਰਨ ਫੈਨਜ਼ ਦੁਖੀ ਤੇ ਹੈਰਾਨ ਹਨ।

ਦੱਸ ਦਈਏ ਕਿ ਰਾਜਵੀਰ ਜਵੰਦਾ ਆਪਣੀ ਮਿੱਠੀ ਆਵਾਜ਼ ਤੇ ਦਿਲ ਛੂਹਣ ਵਾਲੀਆਂ ਰੋਮਾਂਟਿਕ ਗੀਤਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਕਈ ਗੀਤਾਂ ਨੇ ਖਾਸ ਲੋਕਪ੍ਰਿਯਤਾ ਹਾਸਲ ਕੀਤੀ। ਉਹ ਸਿਰਫ਼ ਇਕ ਗਾਇਕ ਹੀ ਨਹੀਂ, ਸਗੋਂ ਇਕ ਸਧਾਰਣ ਸੁਭਾਵ ਵਾਲੇ ਕਲਾਕਾਰ ਵਜੋਂ ਵੀ ਜਾਣੇ ਜਾਂਦੇ ਸਨ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 

ਦੱਸਣਯੋਗ ਹੈ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਰਾਜਵੀਰ ਜਵੰਦਾ ਦੇ ਸਿਰ ਤੇ ਰੀੜ੍ਹ ਦੀ ਹੱਡੀ ’ਚ ਸੱਟਾਂ ਲੱਗੀਆਂ ਸਨ। ਹਸਪਤਾਲ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲਾ ਦਾ ਦੌਰਾ ਵੀ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਦਿਨ ਤੋਂ ਲਗਾਤਾਰ ਵੈਂਟੀਲੇਟਰ 'ਤੇ ਰੱਖਿਆ ਗਿਆ ਤੇ ਅੱਜ ਗਾਇਕ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ ਹੈ।