ਪੰਜਾਬੀ ਗਾਇਕ ਹਸਨ ਮਾਣਕ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ

ਇਸ ਮਾਮਲੇ ਵਿੱਚ ਇੱਕ ਐਨਆਰਆਈ ਸ਼ਾਮਲ ਸੀ, ਇਸ ਲਈ ਪੁਲਸ ਨੇ ਗਾਇਕ ਨੂੰ ਗ੍ਰਿਫ਼ਤਾਰ ਕਰ ਲਿਆ।
ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪੰਜਾਬੀ ਗਾਇਕ ਹਸਨ ਮਾਣਕ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫਗਵਾੜਾ ਸਿਟੀ ਪੁਲਸ ਸਟੇਸ਼ਨ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਗਾਇਕ 'ਤੇ ਇੱਕ ਐਨਆਰਆਈ ਔਰਤ ਨਾਲ ਧੋਖਾਧੜੀ ਕਰਨ ਦਾ ਦੋਸ਼ ਹੈ। ਉਸ ਵਿਰੁੱਧ 30 ਮਈ, 2025 ਨੂੰ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਸਨੇ ਤਲਾਕ ਦਿੱਤੇ ਬਿਨਾਂ ਮੁੜ ਵਿਆਹ ਕਰਵਾ ਲਿਆ ਅਤੇ ਉਸ ਦੇ ਗਹਿਣੇ ਵੀ ਵੇਚ ਦਿੱਤੇ।

ਕਿਉਂਕਿ ਇਸ ਮਾਮਲੇ ਵਿੱਚ ਇੱਕ ਐਨਆਰਆਈ ਸ਼ਾਮਲ ਸੀ, ਇਸ ਲਈ ਪੁਲਸ ਨੇ ਗਾਇਕ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਦੇ ਪਿਤਾ, ਮਾਂ, ਭਰਾ ਅਤੇ ਮਾਮਲੇ ਵਿੱਚ ਨਾਮਜ਼ਦ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਡੀਐਸਪੀ ਭਾਰਤ ਭੂਸ਼ਣ ਨੇ ਦੱਸਿਆ ਕਿ ਗਾਇਕ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।

ਵਿਆਹ ਦੇ ਨਾਂ 'ਤੇ ਖਰਚ ਕਰਵਾਏ ਲੱਖਾਂ ਰੁਪਏ
ਪੀੜਤ ਦੀ ਮਾਂ ਅਨੁਸਾਰ, ਪਰਿਵਾਰ ਨੂੰ ਬਿਨਾਂ ਦੱਸੇ ਦੋਸ਼ੀ ਨੇ ਵਿਆਹ ਦੀ ਪੂਰੀ ਤਿਆਰੀ ਉਨ੍ਹਾਂ ਦੇ ਖਰਚੇ 'ਤੇ ਕਰਵਾਈ। ਸੋਨੇ-ਚਾਂਦੀ ਦੇ ਗਹਿਣੇ, ਕੱਪੜੇ, ਮਹਿੰਗੇ ਗਿਫਟ ਅਤੇ ਵਿਆਹ ਸਮਾਰੋਹ ਮਿਲਾ ਕੇ ਕਰੀਬ 22-25 ਲੱਖ ਰੁਪਏ ਖਰਚ ਹੋਏ। ਬੰਗਾ ਸਥਿਤ ਇਕ ਪੈਲਸ 'ਚ ਸਾਰੀਆਂ ਰਸਮਾਂ ਪੂਰੀਆਂ ਹੋਈਆਂ ਪਰ ਉਸੇ ਦੌਰਾਨ ਪੁਲਸ ਨੇ ਦਖਲ ਦਿੰਦੇ ਹੋਏ ਵਿਆਹ ਨੂੰ ਗੈਰ-ਕਾਨੂੰਨੀ ਦੱਸਿਆ।