ਪੰਜਾਬੀ ਗਾਇਕ ਮਨਕੀਰਤ ਔਲਖ ਨੇ ਹੜ੍ਹ ਪੀੜਤਾਂ ਦੀ ਮਦਦ ਲਈ 5 ਕਰੋੜ ਦਾ ਕੀਤਾ ਐਲਾਨ

ਮਸ਼ਹੂਰ ਗਾਇਕ ਮਨਕੀਰਤ ਔਲਖ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ।

ਹੜ੍ਹਾਂ ਨੇ ਪੰਜਾਬ ਦੇ ਕਈ ਇਲਾਕਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਲੋਕਾਂ ਦੇ ਘਰ, ਫ਼ਸਲਾਂ ਅਤੇ ਰੋਜ਼ਗਾਰ ਪਾਣੀ ਵਿੱਚ ਡੁੱਬਣ ਕਾਰਨ ਹਾਲਾਤ ਕਾਫੀ ਗੰਭੀਰ ਹਨ। ਇਨ੍ਹਾਂ ਹੀ ਹਾਲਾਤਾਂ ਵਿੱਚ ਪੰਜਾਬੀ ਗਾਇਕ ਤੇ ਕਲਾਕਾਰ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹੁਣ ਮਸ਼ਹੂਰ ਗਾਇਕ ਮਨਕੀਰਤ ਔਲਖ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ।


ਦੱਸ ਦਈਏ ਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਗਾਇਕ ਮਨਕੀਰਤ ਔਲਖ ਨੇ ਕਿਹਾ ਪੰਜਾਬ ਇਸ ਸਮੇਂ ਬਹੁਤ ਬੁਰੇ ਸਮੇਂ 'ਚੋਂ ਗੁਜ਼ਰ ਰਿਹਾ ਹੈ। ਸਾਨੂੰ ਸਾਰਿਆਂ ਨੂੰ ਜਿੰਨੀ ਹੋ ਸਕੇ ਅੱਗੇ ਆ ਕੇ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਹੜ੍ਹ ਵਿਚ ਆਪਣਾ ਘਰ ਗੁਆ ਚੁੱਕੇ ਲੋਕਾਂ ਨੂੰ ਘਰ ਬਣਾ ਕੇ ਦੇਣਗੇ। ਇਸ ਲਈ ਉਨ੍ਹਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ 5 ਕਰੋੜ ਰੁਪਏ ਦਾ ਬਜਟ ਤਿਆਰ ਕੀਤਾ ਹੈ। ਪੰਜਾਬ ਦੇ ਲੋਕ ਕਹਿ ਰਹੇ ਹਨ ਕਿ ਇਹ ਸਮਾਂ ਏਕਤਾ ਦਾ ਹੈ ਅਤੇ ਕਲਾਕਾਰਾਂ ਵੱਲੋਂ ਮਿਲ ਰਹੀ ਮਦਦ ਲੋਕਾਂ ਦੇ ਹੌਸਲੇ ਨੂੰ ਬੁਲੰਦ ਕਰ ਰਹੀ ਹੈ।