ਪੰਜਾਬੀ ਨੌਜਵਾਨ ਦਾ ਇੰਗਲੈਂਡ 'ਚ ਕਤਲ! 3 ਭੈਣਾਂ ਦਾ ਇਕਲੌਤਾ ਭਰਾ ਸੀ ਗੁਰਭੇਜ

ਰੋਜ਼ੀ-ਰੋਟੀ ਦੀ ਭਾਲ ਵਿੱਚ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਹੱਤਿਆ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਤਰਨਤਾਰਨ ਦੇ ਖੇਮਕਰਨ ਨੇੜਲੇ ਸਰਹੱਦੀ ਪਿੰਡ ਮਹਿਦੀਪੁਰ ਦੇ ਰਹਿਣ ਵਾਲੇ 26 ਸਾਲਾ ਗੁਰਭੇਜ ਸਿੰਘ ਦਾ ਇੰਗਲੈਂਡ ਦੇ ਸਾਊਥਾਲ ਸ਼ਹਿਰ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਸਾਊਥਾਲ : ਰੋਜ਼ੀ-ਰੋਟੀ ਦੀ ਭਾਲ ਵਿੱਚ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਹੱਤਿਆ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਤਰਨਤਾਰਨ ਦੇ ਖੇਮਕਰਨ ਨੇੜਲੇ ਸਰਹੱਦੀ ਪਿੰਡ ਮਹਿਦੀਪੁਰ ਦੇ ਰਹਿਣ ਵਾਲੇ 26 ਸਾਲਾ ਗੁਰਭੇਜ ਸਿੰਘ ਦਾ ਇੰਗਲੈਂਡ ਦੇ ਸਾਊਥਾਲ ਸ਼ਹਿਰ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

4 ਸਾਲ ਪਹਿਲਾਂ ਗਿਆ ਸੀ ਵਿਦੇਸ਼
ਜਾਣਕਾਰੀ ਅਨੁਸਾਰ ਗੁਰਭੇਜ ਸਿੰਘ ਲਗਭਗ 4 ਸਾਲ ਪਹਿਲਾਂ ਸੁਪਨੇ ਸਜਾ ਕੇ ਰੁਜ਼ਗਾਰ ਲਈ ਇੰਗਲੈਂਡ ਗਿਆ ਸੀ। ਉਹ ਉੱਥੇ ਆਪਣੇ ਪਿੰਡ ਦੇ ਅਤੇ ਹੋਰ ਪੰਜਾਬੀ ਨੌਜਵਾਨਾਂ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਸਾਊਥਾਲ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੂੰ ਇਸ ਮੰਦਭਾਗੀ ਘਟਨਾ ਦੀ ਸੂਚਨਾ ਉੱਥੇ ਰਹਿੰਦੇ ਹੋਰ ਪੰਜਾਬੀ ਨੌਜਵਾਨਾਂ ਰਾਹੀਂ ਮਿਲੀ ਹੈ।

ਪਰਿਵਾਰ ਦਾ ਇਕਲੌਤਾ ਸਹਾਰਾ
ਗੁਰਭੇਜ ਸਿੰਘ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਵੱਡੀ ਭੈਣ ਦਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਐਤਵਾਰ ਹੀ ਉਸ ਦੀ ਗੁਰਭੇਜ ਨਾਲ ਫੋਨ 'ਤੇ ਗੱਲਬਾਤ ਹੋਈ ਸੀ, ਪਰ ਉਸ ਸਮੇਂ ਉਸ ਨੇ ਕੋਈ ਅਜਿਹੀ ਗੱਲ ਨਹੀਂ ਸੀ ਕੀਤੀ ਜਿਸ ਤੋਂ ਕਿਸੇ ਖ਼ਤਰੇ ਦਾ ਪਤਾ ਲੱਗ ਸਕੇ। ਦੁਖੀ ਭੈਣ ਨੇ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਨੂੰ ਹੋਰ ਕੁਝ ਨਹੀਂ ਚਾਹੀਦਾ, ਬੱਸ ਉਨ੍ਹਾਂ ਦਾ ਭਰਾ ਸਹੀ-ਸਲਾਮਤ ਘਰ ਵਾਪਸ ਆਉਣਾ ਚਾਹੀਦਾ ਸੀ।

ਸਾਊਥਾਲ ਪੁਲਸ ਨੇ ਮਾਮਲਾ ਦਰਜ ਕਰਕੇ ਕਤਲ ਦੇ ਕਾਰਨਾਂ ਅਤੇ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਨੂੰ ਸਥਾਨਕ ਹਸਪਤਾਲ ਵਿੱਚ ਰੱਖਿਆ ਗਿਆ ਹੈ। ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵਿੱਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਅਤੇ ਗ਼ਮ ਪਾਇਆ ਜਾ ਰਿਹਾ ਹੈ।