ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਭਾਜਪਾ ਦਫ਼ਤਰ ਪਹੁੰਚੇ

ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ, ਜਦੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਇਹ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ।

ਭਾਜਪਾ ਦਫ਼ਤਰ ਵਿੱਚ ਨਿਤਿਨ ਨਬੀਨ ਅਤੇ ਤਰੁਣ ਚੁਘ ਸਮੇਤ ਹੋਰ ਸੀਨੀਅਰ ਆਗੂਆਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਲੱਡੂ ਖੁਆ ਕੇ ਅਤੇ ਗੁਲਦਸਤੇ ਭੇਂਟ ਕਰਕੇ ਪਾਰਟੀ ‘ਚ ਸ਼ਾਮਲ ਕੀਤਾ ਗਿਆ।

ਜਾਣਕਾਰੀ ਮੁਤਾਬਕ, ਕੁੱਲ 7 ਆਗੂਆਂ ਨੇ ‘ਆਪ’ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ ਦੇ ਨਾਲ ਸਵਾਤੀ ਮਾਲੀਵਾਲ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ ਅਤੇ ਰਾਜਿੰਦਰ ਗੁਪਤਾ ਦੇ ਨਾਮ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਪਾਰਟੀ ਨਾਲ ਜੁੜੇ ਰਹੇ ਹਨ, ਪਰ ਹੁਣ ਪਾਰਟੀ ਆਪਣੇ ਮੂਲ ਸਿਧਾਂਤਾਂ ਤੋਂ ਭਟਕ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਹੁਣ ਦੇਸ਼ ਹਿੱਤ ਦੀ ਬਜਾਏ ਨਿੱਜੀ ਫਾਇਦੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੂੰ ਅਹਿਸਾਸ ਹੋ ਰਿਹਾ ਸੀ ਕਿ ਉਹ ਗਲਤ ਪਾਰਟੀ ‘ਚ ਸਹੀ ਵਿਅਕਤੀ ਹਨ, ਜਿਸ ਕਰਕੇ ਉਨ੍ਹਾਂ ਨੇ ਪਾਰਟੀ ਛੱਡਣ ਦਾ ਫੈਸਲਾ ਲਿਆ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਉਹ ਜਨਤਾ ਦੇ ਨਾਲ ਨਜ਼ਦੀਕੀ ਤੌਰ ‘ਤੇ ਜੁੜ ਕੇ ਕੰਮ ਕਰਨਗੇ।