ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ, ਦੋ-ਤਿਹਾਈ ਸੰਸਦ ਮੈਂਬਰਾਂ ਨਾਲ BJP ਵਿੱਚ ਜਾਣ ਦਾ ਇਸ਼ਾਰਾ

ਰਾਜ ਸਭਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ AAP ਆਪਣੇ ਮੁਢਲੇ ਸਿਧਾਂਤਾਂ ਅਤੇ ਆਦਰਸ਼ਾਂ ਤੋਂ ਕਾਫੀ ਦੂਰ ਹੋ ਚੁੱਕੀ ਹੈ। ਉਨ੍ਹਾਂ ਕਿਹਾ, "ਮੈਂ ਆਮ ਆਦਮੀ ਪਾਰਟੀ ਤੋਂ ਦੂਰ ਜਾ ਰਿਹਾ ਹਾਂ ਅਤੇ ਲੋਕਾਂ ਵੱਲ ਵੱਧ ਰਿਹਾ ਹਾਂ।" ਉਨ੍ਹਾਂ ਨੇ ਆਪਣੇ ਆਪ ਨੂੰ "ਗਲਤ ਪਾਰਟੀ ਵਿੱਚ ਸਹੀ ਇਨਸਾਨ" ਵੀ ਦੱਸਿਆ।
ਦਿੱਲੀ ਦੀ ਰਾਜਨੀਤੀ ਵਿੱਚ ਅੱਜ ਵੱਡਾ ਸਿਆਸੀ ਧਮਾਕਾ ਹੋਇਆ ਹੈ। Raghav Chadha ਨੇ ਆਮ ਆਦਮੀ ਪਾਰਟੀ (AAP) ਤੋਂ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਪਾਰਟੀ ਦੇ ਸੰਸਦੀ ਦਲ ਵਿੱਚ ਵੱਡੀ ਟੁੱਟ ਦੀ ਸੰਭਾਵਨਾ ਬਣ ਗਈ ਹੈ।

ਰਾਜ ਸਭਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ AAP ਆਪਣੇ ਮੁਢਲੇ ਸਿਧਾਂਤਾਂ ਅਤੇ ਆਦਰਸ਼ਾਂ ਤੋਂ ਕਾਫੀ ਦੂਰ ਹੋ ਚੁੱਕੀ ਹੈ। ਉਨ੍ਹਾਂ ਕਿਹਾ, "ਮੈਂ ਆਮ ਆਦਮੀ ਪਾਰਟੀ ਤੋਂ ਦੂਰ ਜਾ ਰਿਹਾ ਹਾਂ ਅਤੇ ਲੋਕਾਂ ਵੱਲ ਵੱਧ ਰਿਹਾ ਹਾਂ।" ਉਨ੍ਹਾਂ ਨੇ ਆਪਣੇ ਆਪ ਨੂੰ "ਗਲਤ ਪਾਰਟੀ ਵਿੱਚ ਸਹੀ ਇਨਸਾਨ" ਵੀ ਦੱਸਿਆ।

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ AAP ਦੇ ਰਾਜ ਸਭਾ ਵਿੱਚੋਂ ਦੋ-ਤਿਹਾਈ ਤੋਂ ਵੱਧ ਸੰਸਦ ਮੈਂਬਰ ਉਨ੍ਹਾਂ ਦੇ ਨਾਲ ਹਨ ਅਤੇ ਉਹਨਾਂ ਨੇ ਇਸ ਸਬੰਧੀ ਦਸਤਖ਼ਤ ਵੀ ਕਰ ਦਿੱਤੇ ਹਨ। ਉਨ੍ਹਾਂ ਦੇ ਨਾਲ ਸ਼ਾਮਲ ਹੋਣ ਵਾਲਿਆਂ ਵਿੱਚ ਹਰਭਜਨ ਸਿੰਘ, ਸਵਾਤੀ ਮਾਲੀਵਾਲ, ਰਾਜਿੰਦਰ ਗੁਪਤਾ, ਸੰਦੀਪ ਪਾਠਕ, ਵਿਕਰਮਜੀਤ ਸਾਹਨੀ ਅਤੇ ਅਸ਼ੋਕ ਮਿੱਤਲ ਦੇ ਨਾਮ ਵੀ ਸਾਹਮਣੇ ਆਏ ਹਨ।

ਉਨ੍ਹਾਂ ਨੇ ਇਹ ਵੀ ਸੰਕੇਤ ਦਿੱਤਾ ਕਿ ਉਹ ਜਲਦੀ ਹੀ ਭਾਰਤੀ ਜਨਤਾ ਪਾਰਟੀ (BJP) ਵਿੱਚ ਵਿਲੀਨ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਰਾਜ੍ਯ ਸਭਾ ਵਿੱਚ AAP ਦੇ ਕੁੱਲ 10 ਮੈਂਬਰ ਹਨ, ਜਿਨ੍ਹਾਂ ਵਿੱਚੋਂ 7 ਪੰਜਾਬ ਤੋਂ ਅਤੇ 3 ਦਿੱਲੀ ਤੋਂ ਹਨ। ਇਸ ਤਾਜ਼ਾ ਵਿਕਾਸ ਨਾਲ ਦੇਸ਼ ਦੀ ਰਾਜਨੀਤੀ ਵਿੱਚ ਹਲਚਲ ਮਚ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਵੱਡੇ ਪ੍ਰਭਾਵ ਦੇਖਣ ਨੂੰ ਮਿਲ ਸਕਦੇ ਹਨ।