ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਵਲੋਂ 4 ਅਤੇ 6 ਨਵੰਬਰ ਲਈ ਪੰਜਾਬ ਸਣੇ ਉੱਤਰੀ ਭਾਰਤ ਦੇ ਕੁੱਝ ਸੂਬਿਆਂ 'ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਪੰਜਾਬ 'ਚ ਮੌਸਮ ਹੌਲੀ-ਹੌਲੀ ਆਪਣਾ ਰੁਖ ਬਦਲ ਰਿਹਾ ਹੈ। ਸੂਬੇ ਦੇ ਕਈ ਹਿੱਸਿਆਂ 'ਚ ਤਾਪਮਾਨ ਵਿਚ ਕਮੀ ਆਉਣੀ ਸ਼ੁਰੂ ਹੋ ਗਈ ਹੈ। ਬੀਤੇ ਦਿਨ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਨੇ ਠੰਡ ਨੂੰ ਹੋਰ ਵੀ ਵਧਾ ਦਿੱਤਾ ਹੈ। ਇਸ ਕਾਰਨ ਲੋਕਾਂ ਨੇ ਹੁਣ ਗਰਮ ਕੱਪੜੇ ਕੱਢਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਮੌਸਮ 'ਚ ਇਹ ਤਬਦੀਲੀ ਆਈ ਹੈ। ਵਿਭਾਗ ਵੱਲੋਂ ਅੱਜ ਲਈ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਜ਼ਿਲ੍ਹੇ ਹਨ — ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ)।

ਮੌਸਮ ਵਿਭਾਗ ਵਲੋਂ 4 ਅਤੇ 6 ਨਵੰਬਰ ਲਈ ਪੰਜਾਬ ਸਣੇ ਉੱਤਰੀ ਭਾਰਤ ਦੇ ਕੁੱਝ ਸੂਬਿਆਂ 'ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਕੁਝ ਇਲਾਕਿਆਂ ਵਿੱਚ ਧੁੰਦ ਦੀ ਸੰਭਾਵਨਾ ਵੀ ਜਤਾਈ ਗਈ ਹੈ, ਜਿਸ ਨਾਲ ਸਵੇਰ-ਸ਼ਾਮ ਦੇ ਸਮੇਂ ਦ੍ਰਿਸ਼ਅਤਾ ਪ੍ਰਭਾਵਿਤ ਹੋ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜਿਨ੍ਹਾਂ ਇਲਾਕਿਆਂ 'ਚ ਮੀਂਹ ਤੇ ਧੁੰਦ ਹੋਣ ਦੀ ਸੰਭਾਵਨਾ ਹੈ, ਉੱਥੇ ਸਾਵਧਾਨੀ ਬਰਤਣ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਠੰਡ ਹੋਰ ਵਧਣ ਦੀ ਸੰਭਾਵਨਾ ਹੈ ਤੇ ਸੂਬੇ 'ਚ ਸਰਦੀਆਂ ਨੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ।