ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਤੇ ਸੀਤ ਲਹਿਰ ਦਾ ਅਲਰਟ ਜਾਰੀ

ਮੌਸਮ ਵਿੱਚ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਦੇਖਣ ਨੂੰ ਮਿਲਿਆ ਹੈ।
ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ, ਸੂਬੇ ਵਿੱਚ ਇਸ ਵਾਰ ਕੜਾਕੇ ਦੀ ਠੰਡ ਪਵੇਗੀ। ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਲਈ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ-ਨਾਲ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਦੇ ਬਦਲਾਅ ਦਾ ਕਾਰਨ
ਮੌਸਮ ਵਿੱਚ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਦੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ, ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਦਾ ਅਸਰ ਜ਼ਮੀਨੀ ਪੱਧਰ 'ਤੇ ਵੀ ਵੇਖਣ ਨੂੰ ਮਿਲੇਗਾ। ਬੀਤੇ ਦਿਨੀਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਮੌਸਮ ਨੂੰ ਹੋਰ ਵੀ ਠੰਡਾ ਕਰ ਦਿੱਤਾ ਸੀ।

ਇਨ੍ਹਾਂ 9 ਜ਼ਿਲ੍ਹਿਆਂ 'ਚ ਅਲਰਟ
ਮੌਸਮ ਵਿਭਾਗ ਅਨੁਸਾਰ, ਸੂਬੇ ਦੇ ਹੇਠ ਲਿਖੇ 9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ, ਐੱਸ. ਏ. ਐੱਸ. ਨਗਰ।
ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਕੋਹਰਾ ਪੈਣ ਦੀ ਵੀ ਸੰਭਾਵਨਾ ਹੈ।

ਤਾਪਮਾਨ ਵਿੱਚ ਗਿਰਾਵਟ ਅਤੇ ਠੰਡ ਦਾ ਜ਼ੋਰ
ਮੌਸਮ ਵਿੱਚ ਆਏ ਇਸ ਬਦਲਾਅ ਕਾਰਨ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ। ਸਵੇਰ-ਸ਼ਾਮ ਠੰਡੀਆਂ ਹਵਾਵਾਂ ਦਾ ਅਸਰ ਪਹਿਲਾਂ ਹੀ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਯਾਨੀ ਕਿ ਅਗਲੇ ਹਫ਼ਤੇ ਤੱਕ ਠੰਡ ਪੂਰੀ ਤਰ੍ਹਾਂ ਆਪਣਾ ਜ਼ੋਰ ਦਿਖਾ ਦੇਵੇਗੀ। ਦਿਹਾਤੀ ਇਲਾਕਿਆਂ ਵਿੱਚ ਲੋਕਾਂ ਨੇ ਸਵੇਰ-ਸ਼ਾਮ ਹਲਕੇ ਗਰਮ ਕੱਪੜਿਆਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ