ਪੰਜਾਬ-ਚੰਡੀਗੜ੍ਹ ਦਾ 'ਰੈੱਡ ਅਲਰਟ': ਮੋਹਾਲੀ-ਪਠਾਨਕੋਟ 'ਚ ਭਾਰੀ ਮੀਂਹ, ਡੈਮਾਂ 'ਚ ਵਧਿਆ ਪਾਣੀ

ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਨੇ ਤੇਜ਼ੀ ਨਾਲ ਕਰਵਟ ਲਈ ਹੈ। ਮੌਸਮ ਵਿਭਾਗ ਨੇ ਖੇਤਰ ਵਿੱਚ ਪਹਿਲੀ ਵਾਰ ਬਾਰਿਸ਼ ਦਾ 'ਰੈੱਡ ਅਲਰਟ' ਜਾਰੀ ਕੀਤਾ ਹੈ। ਚੰਡੀਗੜ੍ਹ, ਮੋਹਾਲੀ ਤੇ ਪਠਾਨਕੋਟ ਸਮੇਤ ਕਈ ਹਿੱਸਿਆਂ ਵਿੱਚ ਸਵੇਰ ਤੋਂ ਹੀ ਹੋ ਰਹੀ ਤੇਜ਼ ਬਾਰਿਸ਼ ਨੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭੀਸ਼ਣ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।
ਚੰਡੀਗੜ੍ਹ : ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਨੇ ਤੇਜ਼ੀ ਨਾਲ ਕਰਵਟ ਲਈ ਹੈ। ਮੌਸਮ ਵਿਭਾਗ ਨੇ ਖੇਤਰ ਵਿੱਚ ਪਹਿਲੀ ਵਾਰ ਬਾਰਿਸ਼ ਦਾ 'ਰੈੱਡ ਅਲਰਟ' ਜਾਰੀ ਕੀਤਾ ਹੈ। ਚੰਡੀਗੜ੍ਹ, ਮੋਹਾਲੀ ਤੇ ਪਠਾਨਕੋਟ ਸਮੇਤ ਕਈ ਹਿੱਸਿਆਂ ਵਿੱਚ ਸਵੇਰ ਤੋਂ ਹੀ ਹੋ ਰਹੀ ਤੇਜ਼ ਬਾਰਿਸ਼ ਨੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭੀਸ਼ਣ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।

ਡੈਮਾਂ ਦੇ ਜਲ ਪੱਧਰ ਵਿੱਚ ਵਾਧਾ
ਭਾਰੀ ਬਾਰਿਸ਼ ਕਾਰਨ ਸੂਬੇ ਦੇ ਪ੍ਰਮੁੱਖ ਡੈਮਾਂ, ਭਾਖੜਾ ਅਤੇ ਪੋਂਗ ਵਿੱਚ ਪਾਣੀ ਦੀ ਆਮਦ ਤੇਜ਼ ਹੋ ਗਈ ਹੈ। ਭਾਖੜਾ ਡੈਮ ਦਾ ਮੌਜੂਦਾ ਜਲ ਪੱਧਰ 1595.38 ਫੁੱਟ ਹੈ (ਖਤਰੇ ਦਾ ਨਿਸ਼ਾਨ 1680 ਫੁੱਟ), ਜਦੋਂ ਕਿ ਪੋਂਗ ਡੈਮ ਦਾ ਪੱਧਰ 1331.58 ਫੁੱਟ (ਖਤਰੇ ਦਾ ਨਿਸ਼ਾਨ 1390 ਫੁੱਟ) ਤੱਕ ਪਹੁੰਚ ਗਿਆ ਹੈ। ਜੇਕਰ ਬਾਰਿਸ਼ ਦੀ ਇਹੀ ਸਥਿਤੀ ਬਣੀ ਰਹੀ ਤਾਂ ਭਾਖੜਾ ਨੂੰ ਖਤਰੇ ਦੇ ਨਿਸ਼ਾਨ ਤੱਕ ਪਹੁੰਚਣ ਵਿੱਚ 20 ਤੋਂ 30 ਦਿਨ ਅਤੇ ਪੋਂਗ ਡੈਮ ਨੂੰ 15 ਤੋਂ 25 ਦਿਨ ਲੱਗ ਸਕਦੇ ਹਨ।

ਕਈ ਜ਼ਿਲ੍ਹਿਆਂ ਵਿਚ 'ਓਰੇਂਜ ਅਲਰਟ'
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਲਈ 'ਓਰੇਂਜ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਖਾਸ ਤੌਰ 'ਤੇ ਨੀਵੇਂ ਇਲਾਕਿਆਂ ਵਿੱਚ ਜਲ-ਥਲ ਦੀ ਚਿਤਾਵਨੀ ਵੀ ਦਿੱਤੀ ਗਈ ਹੈ।