ਪੰਜਾਬ 'ਚ ਸੋਮਵਾਰ ਨੂੰ ਰਹੇਗੀ ਰਾਖਵੀਂ ਛੁੱਟੀ, ਜਾਣੋ ਕਾਰਨ

ਸਰਕਾਰੀ ਜਾਣਕਾਰੀ ਮੁਤਾਬਕ, 1 ਸਤੰਬਰ ਦੀ ਇਹ ਛੁੱਟੀ ਗਜ਼ਟਿਡ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਰਕੇ ਇਸ ਦਿਨ ਸਕੂਲ ਤੇ ਕਾਲਜ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।

ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ 1 ਸਤੰਬਰ, ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਨੇ ਸੂਬੇ ਭਰ 'ਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

ਸਰਕਾਰੀ ਜਾਣਕਾਰੀ ਮੁਤਾਬਕ, 1 ਸਤੰਬਰ ਦੀ ਇਹ ਛੁੱਟੀ ਗਜ਼ਟਿਡ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਰਕੇ ਇਸ ਦਿਨ ਸਕੂਲ ਤੇ ਕਾਲਜ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।

ਪੰਜਾਬ ਸਰਕਾਰ ਦੀ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਕੁੱਲ 28 ਛੁੱਟੀਆਂ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਸਰਕਾਰੀ ਕਰਮਚਾਰੀ ਆਪਣੀ ਸਹੂਲਤ ਅਨੁਸਾਰ ਕੋਈ ਵੀ ਦੋ ਛੁੱਟੀਆਂ ਲੈ ਸਕਦੇ ਹਨ।

ਇਸੇ ਨਾਲ, ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਲੋਕਲ ਛੁੱਟੀ ਕਰਨ ਦੀ ਮੰਗ ਵੀ ਉਠ ਰਹੀ ਹੈ। ਹਾਲਾਂਕਿ ਇਸ ਬਾਰੇ ਫ਼ਿਲਹਾਲ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ।