ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ’ਚ 6 ਤੇ 7 ਅਕਤੂਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ
ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਮਿਤੀ 06.10.2025 ਅਤੇ ਮਿਤੀ 07.10.2025 ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਪ੍ਰਗਟ ਉਤਸਵ ਸਬੰਧੀ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।