ਵਿਦੇਸ਼ ਤੋਂ ਆਈ ਦੁਖਦਾਈ ਖ਼ਬਰ: ਸਪੇਨ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਿੰਡ ’ਚ ਛਾਇਆ ਮਾਤਮ

ਵਿਦੇਸ਼ੋਂ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਦੀ ਮੰਦਭਾਗੀ ਖ਼ਬਰ ਨੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਤਾਜ਼ਾ ਮਾਮਲਾ ਸਪੇਨ ਤੋਂ ਸਾਹਮਣੇ ਆਇਆ ਹੈ, ਜਿੱਥੇ ਸੁਲਤਾਨਪੁਰ ਲੋਧੀ ਦੇ ਪਿੰਡ ਤਲਵੰਡੀ ਚੌਧਰੀਆਂ ਦੇ ਰਹਿਣ ਵਾਲੇ ਚਰਨਜੀਤ ਮੈਸੇਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮ੍ਰਿਤਕ ਚਰਨਜੀਤ ਮੈਸੇਨ, ਸਵਰਗਵਾਸੀ ਕੇਵਲ ਕ੍ਰਿਸ਼ਨ ਦਾ ਪੁੱਤਰ ਸੀ ਅਤੇ ਰੋਜ਼ਗਾਰ ਦੀ ਤਲਾਸ਼ ਵਿੱਚ ਸਪੇਨ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਘਰੇਲੂ ਹਾਲਾਤ ਠੀਕ ਨਾ ਹੋਣ ਕਾਰਨ ਬੜੀ ਮੁਸ਼ਕਲ ਨਾਲ ਪੈਸੇ ਇਕੱਠੇ ਕਰਕੇ ਚਰਨਜੀਤ ਨੂੰ ਵਿਦੇਸ਼ ਭੇਜਿਆ ਗਿਆ ਸੀ, ਤਾਂ ਜੋ ਪਰਿਵਾਰ ਦੀ ਆਰਥਿਕ ਸਥਿਤੀ ਸੰਭਲ ਸਕੇ।

ਚਰਨਜੀਤ ਸਪੇਨ ਵਿੱਚ ਦਿਨ-ਰਾਤ ਮਿਹਨਤ ਕਰਕੇ ਆਪਣੀ ਪਤਨੀ, ਦੋ ਸਾਲ ਦੇ ਬੇਟੇ ਅਤੇ ਭਾਰਤ ਵਿੱਚ ਰਹਿੰਦੀ ਵਿਧਵਾ ਮਾਤਾ ਆਸ਼ਾ ਰਾਣੀ ਦੀ ਆਰਥਿਕ ਮਦਦ ਕਰਦਾ ਸੀ। ਛੋਟੇ ਭਰਾ ਅਮਨਦੀਪ ਮੈਸੇਨ ਨੇ ਦੱਸਿਆ ਕਿ ਚਰਨਜੀਤ ਦੀ ਕਮਾਈ ਨਾਲ ਹੀ ਪਰਿਵਾਰ ਦਾ ਗੁਜ਼ਾਰਾ ਚੱਲ ਰਿਹਾ ਸੀ ਅਤੇ ਉਸ ਦੀ ਮੌਤ ਨਾਲ ਪਰਿਵਾਰ ਨੂੰ ਅਪੂਰਣੀ ਘਾਟ ਪਈ ਹੈ।

ਇਸ ਦੁਖਦਾਈ ਖ਼ਬਰ ਤੋਂ ਬਾਅਦ ਪਿੰਡ ਤਲਵੰਡੀ ਚੌਧਰੀਆਂ ਵਿੱਚ ਮਾਤਮ ਦਾ ਮਾਹੌਲ ਹੈ। ਰਿਸ਼ਤੇਦਾਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਘਰ ਪਹੁੰਚਿਆ ਜਾ ਰਿਹਾ ਹੈ। ਪਰਿਵਾਰਕ ਸੂਤਰਾਂ ਅਨੁਸਾਰ ਚਰਨਜੀਤ ਮੈਸੇਨ ਦਾ ਸੰਸਕਾਰ ਅਤੇ ਅੰਤਿਮ ਅਰਦਾਸ ਸਪੇਨ ਵਿੱਚ ਹੀ ਕੀਤੀ ਜਾਵੇਗੀ।