ਸਤਿੰਦਰ ਸੱਤੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਵਧਾਇਆ ਮਦਦ ਦਾ ਹੱਥ

ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮਸ਼ਹੂਰ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਅੱਗੇ ਆਈ ਹੈ।

ਪੰਜਾਬ ਇਸ ਸਮੇਂ ਹੜ੍ਹ ਦੀ ਮਾਰ ਝੱਲ ਰਿਹਾ ਹੈ। ਕਈ ਲੋਕ ਬੇਘਰ ਹੋ ਗਏ ਹਨ। ਬਹੁਤ ਸਾਰੇ ਆਗੂ ਅਤੇ ਮਸ਼ਹੂਰ ਪੰਜਾਬੀ ਅਦਾਕਾਰ ਤੇ ਫ਼ਿਲਮੀ ਹਸਤੀਆਂ ਉਨ੍ਹਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ।


ਦੱਸ ਦਈਏ ਕਿ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮਸ਼ਹੂਰ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਅੱਗੇ ਆਈ ਹੈ। ਅਦਾਕਾਰ ਤੇ ਉਨ੍ਹਾਂ ਦੀ ਸੰਸਥਾ-ਦ ਸ਼ੈਲਟਰਜ਼ ਟੀਮ ਨੇ ਹੜ੍ਹ ਕਾਰਨ ਬੇਘਰ ਤੇ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਅਤੇ ਆਰਥਿਕ ਸਹਾਇਤਾ ਭੇਜੀ ਹੈ। ਸੱਤੀ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਸਭ ਨੂੰ ਮਨੁੱਖਤਾ ਦੇ ਨਾਅਤੇ ਇਕੱਠੇ ਹੋ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਵਧਾਉਣਾ ਚਾਹੀਦਾ ਹੈ।

ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਆਪਣੇ ਯੋਗਦਾਨ ਨਾਲ ਪੀੜਤ ਪਰਿਵਾਰਾਂ ਦਾ ਸਾਥ ਦੇਣ। ਇਸ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ ਇਹ ਸਿਰਫ਼ ਤੁਰੰਤ ਰਾਹਤ ਨਹੀਂ ਹੈ, ਅਸੀਂ ਇੱਥੇ ਲੰਬੇ ਸਮੇਂ ਲਈ ਲੋਕਾਂ ਦੇ ਨਾਲ ਹਾਂ, ਲੋਕਾਂ ਵੱਲੋਂ ਜ਼ਿੰਦਗੀ ਮੁੜ ਪਟੜੀ 'ਤੇ ਲਿਆਉਣ ਤੱਕ। ਇਸ ਦੌਰਾਨ ਸਤਿੰਦਰ ਸੱਤੀ ਤੇ ਉਨ੍ਹਾਂ ਦੀ ਟੀਮ ਵੱਲੋਂ ਹੈਲਪਲਾਈਨ ਨੰਬਰ : 8500003737, 9814099737, 8195911111 ਵੀ ਜਾਰੀ ਕੀਤੇ ਗਏ ਹਨ।