ਗਾਇਕ ਖਾਨ ਸਾਬ੍ਹ ਦੇ ਪਿਤਾ ਸਪੁਰਦ-ਏ-ਖਾਕ, ਨਹੀਂ ਰੁੱਕੇ ਹੰਝੂ

ਖਾਨ ਸਾਬ੍ਹ ਨੇ ਸਭ ਤੋਂ ਪਹਿਲਾਂ ਆਪਣੇ ਪਿਤਾ ਦੀ ਤਸਵੀਰ 'ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਂਟ ਕੀਤੀ।
ਪ੍ਰਸਿੱਧ ਪੰਜਾਬੀ ਗਾਇਕ ਖਾਨ ਸਾਬ੍ਹ ਦੇ ਪਿਤਾ ਇਕਬਾਲ ਮੁਹੰਮਦ (70) ਨੂੰ ਸਪੁਰਦ-ਏ-ਖਾਕ ਕੀਤਾ ਗਿਆ। ਖਾਨ ਸਾਬ੍ਹ ਦੇ ਪ੍ਰਸ਼ੰਸਕ ਵੱਡੀ ਗਿਣਤੀ ਵਿੱਚ ਮੌਜੂਦ ਸਨ। ਖਾਨ ਸਾਬ੍ਹ ਨੇ ਸਭ ਤੋਂ ਪਹਿਲਾਂ ਆਪਣੇ ਪਿਤਾ ਦੀ ਤਸਵੀਰ 'ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਂਟ ਕੀਤੀ।

ਦੱਸ ਦਈਏ ਕਿ ਗਾਇਕ ਖਾਨ ਸਾਬ੍ਹ ਦੇ ਪਿਤਾ ਇਕਬਾਲ ਮੁਹੰਮਦ ਨੂੰ ਕਪੂਰਥਲਾ ਦੇ ਪਿੰਡ ਭੰਡਾਲ ਦੋਨਾ ਵਿਚ ਸਪੁਰਦ-ਏ-ਖਾਕ ਕੀਤਾ ਗਿਆ। ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸਾਈਲੈਂਟ ਹਾਰਟ ਅਟੈਕ ਆਇਆ ਅਤੇ ਉਥੇ ਹੀ ਉਨ੍ਹਾਂ ਦੀ ਮੌਤ ਹੋ ਗਈ। 

ਜ਼ਿਕਰਯੋਗ ਹੈ ਕਿ ਅਜੇ 3 ਹਫਤੇ ਪਹਿਲਾਂ ਹੀ ਖਾਨ ਸਾਬ੍ਹ ਦੀ ਮਾਂ ਸਲਮਾ ਪਰਵੀਨ ਦਾ ਦੇਹਾਂਤ ਹੋਇਆ ਸੀ। ਉਹ ਅਜੇ ਆਪਣੀ ਮਾਂ ਦੀ ਮੌਤ ਦੇ ਸੋਗ ਤੋਂ ਉੱਭਰੇ ਨਹੀਂ ਸਨ ਕਿ ਬੀਤੇ ਦਿਨ ਉਨ੍ਹਾਂ ਦੇ ਪਿਤਾ ਇਕਬਾਲ ਮੁਹੰਮਦ ਦਾ ਵੀ ਦੇਹਾਂਤ ਹੋ ਗਿਆ।