ਹੁਣ ਸਾਲਾਨਾ 5% ਤੋਂ ਜ਼ਿਆਦਾ ਫੀਸ ਨਹੀਂ ਵਧਾ ਸਕਣਗੇ ਸਕੂਲ, ਰਾਜਪਾਲ ਵੱਲੋਂ ਆਰਡੀਨੈਂਸ ਨੂੰ ਮਨਜ਼ੂਰੀ

ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਆਪਣੀ ਮਰਜ਼ੀ ਅਨੁਸਾਰ ਫੀਸਾਂ ਵਧਾਉਣ ਦੇ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸਕੂਲਾਂ 'ਤੇ ਪੰਜ ਫੀਸਦੀ ਤੋਂ ਵਧੇਰੇ ਫੀਸ ਵਧਾਉਣ 'ਤੇ ਰੋਕ ਲਾ ਦਿੱਤੀ ਹੈ।
ਚੰਡੀਗੜ੍ਹ : ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਆਪਣੀ ਮਰਜ਼ੀ ਅਨੁਸਾਰ ਫੀਸਾਂ ਵਧਾਉਣ ਦੇ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸਕੂਲਾਂ 'ਤੇ ਪੰਜ ਫੀਸਦੀ ਤੋਂ ਵਧੇਰੇ ਫੀਸ ਵਧਾਉਣ 'ਤੇ ਰੋਕ ਲਾ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਜਾਣਕਾਰੀ ਨੂੰ ਸਾਂਝਾ ਕਰਦਿਆਂ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ ਕਿ ਇਹ ਫੈਸਲਾ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਲਿਆ ਗਿਆ ਇੱਕ ਵੱਡਾ ਕਦਮ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਨਵੇਂ ਨਿਯਮ ਦੇ ਲਾਗੂ ਹੋਣ ਤੋਂ ਬਾਅਦ ਕੋਈ ਵੀ ਨਿੱਜੀ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿੱਚ ਭਾਰੀ ਵਾਧਾ ਨਹੀਂ ਕਰ ਸਕੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਵਪਾਰ ਬਣਨ ਤੋਂ ਰੋਕਣ ਅਤੇ ਆਮ ਲੋਕਾਂ ਦੀ ਜੇਬ 'ਤੇ ਪੈਣ ਵਾਲੇ ਵਾਧੂ ਆਰਥਿਕ ਬੋਝ ਨੂੰ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਇਸ ਆਰਡੀਨੈਂਸ, ਜਿਸ ਦਾ ਨਾਮ 'ਦ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਅਧਿਆਦੇਸ਼, 2026' ਹੈ, ਨੂੰ 22 ਜੂਨ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਗਿਆ ਸੀ। ਸਰਕਾਰ ਦੇ ਇਸ ਫੈਸਲੇ ਨਾਲ ਮਾਪਿਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।