ਬੱਦਲ ਫਟਣ ਨਾਲ ਦੇਹਰਾਦੂਨ ‘ਚ ਤਬਾਹੀ, ਰੁੜ੍ਹੇ ਪੁਲ ਤੇ ਢਹਿ ਗਈਆਂ ਕਈ ਦੁਕਾਨਾਂ

ਸਵੇਰੇ 5 ਵਜੇ ਦੇ ਕਰੀਬ ਬੱਦਲ ਫਟਿਆ। SDRF, NDRF ਅਤੇ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।

ਦੇਹਰਾਦੂਨ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਭਾਰੀ ਮੀਂਹ ਕਾਰਨ ਸਹਸ੍ਰਧਾਰਾ ਵਿੱਚ ਬੱਦਲ ਫਟ ਗਿਆ ਹੈ। ਅਚਾਨਕ ਆਏ ਹੜ੍ਹ ਵਿੱਚ ਕਈ ਦੁਕਾਨਾਂ ਅਤੇ ਘਰ ਵਹਿ ਗਏ। ਦੋ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸਵੇਰੇ 5 ਵਜੇ ਦੇ ਕਰੀਬ ਬੱਦਲ ਫਟਿਆ। SDRF, NDRF ਅਤੇ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦਾ ਮਾਮਲਾ ਬਣਿਆ ਗੰਭੀਰ! ਐਡਵੋਕੇਟ ਧਾਮੀ ਨੇ ਕਿਹਾ ਜਾਂਚ ਜਾਰੀ

ਆਫ਼ਤ ਪ੍ਰਬੰਧਨ ਸਕੱਤਰ ਵਿਨੋਦ ਕੁਮਾਰ ਸੁਮਨ ਨੇ ਕਿਹਾ, "ਦੇਹਰਾਦੂਨ ਅਤੇ ਮਸੂਰੀ ਦੇ ਸਹਸ੍ਰਧਾਰਾ ਅਤੇ ਮਾਲ ਦੇਵਤਾ ਤੋਂ ਨੁਕਸਾਨ ਦੀਆਂ ਰਿਪੋਰਟਾਂ ਮਿਲੀਆਂ ਹਨ। ਦੇਹਰਾਦੂਨ ਵਿੱਚ ਦੋ ਤੋਂ ਤਿੰਨ ਲੋਕ ਲਾਪਤਾ ਦੱਸੇ ਜਾ ਰਹੇ ਹਨ। ਮਸੂਰੀ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ।" ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ, ਜਦਕਿ 300 ਤੋਂ 400 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ- ਕੇਪੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਲੰਧਰ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ

ਦੇਹਰਾਦੂਨ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਦੇਹਰਾਦੂਨ ਦੇ ਨੇੜੇ ਪੁਲ ਦਾ ਇੱਕ ਹਿੱਸਾ ਵੀ ਭਾਰੀ ਮੀਂਹ ਕਾਰਨ ਵਹਿ ਗਿਆ। ਇਹ ਤਬਾਹੀ ਦੇਹਰਾਦੂਨ-ਹਰਿਦੁਆਰ ਹਾਈਵੇਅ 'ਤੇ ਫਨ ਵੈਲੀ ਨੇੜੇ ਦੇਖੀ ਗਈ।