ਰਾਜਵੀਰ ਜਵੰਦਾ ਦੇ ਹਾਦਸੇ ‘ਤੇ ਰਾਜਾ ਵੜਿੰਗ ਨੇ ਜਤਾਇਆ ਦੁੱਖ, ਤੰਦਰੁਸਤੀ ਲਈ ਕੀਤੀ ਅਰਦਾਸ

ਰਾਜਾ ਵੜਿੰਗ ਨੇ ਆਪਣੇ ਅਧਿਕਾਰਿਕ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਲਿਖਿਆ ਕਿ, “ਪੰਜਾਬ ਦੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦੇ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਜਲਦੀ ਸਿਹਤਯਾਬੀ ਅਤੇ ਚੰਗੀ ਸਿਹਤ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਉਨ੍ਹਾਂ ਨੂੰ ਤਾਕਤ ਅਤੇ ਤੰਦਰੁਸਤੀ ਬਖਸ਼ੇ।''
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰੇ ਹਾਦਸੇ ਨੇ ਪ੍ਰਸ਼ੰਸਕਾਂ ਸਮੇਤ ਸਿਆਸੀ ਆਗੂਆਂ ਨੂੰ ਵੀ ਚਿੰਤਤ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਜਵੰਦਾ ਦੇ ਹਾਦਸੇ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਦੱਸ ਦਈਏ ਕਿ ਰਾਜਾ ਵੜਿੰਗ ਨੇ ਆਪਣੇ ਅਧਿਕਾਰਿਕ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਲਿਖਿਆ ਕਿ, “ਪੰਜਾਬ ਦੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦੇ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਜਲਦੀ ਸਿਹਤਯਾਬੀ ਅਤੇ ਚੰਗੀ ਸਿਹਤ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਉਨ੍ਹਾਂ ਨੂੰ ਤਾਕਤ ਅਤੇ ਤੰਦਰੁਸਤੀ ਬਖਸ਼ੇ।''

ਇਸ ਤੋਂ ਇਲਾਵਾ, ਉਨ੍ਹਾਂ ਨੇ ਜਵੰਦਾ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਹੌਸਲਾ ਰੱਖਣ ਲਈ ਕਿਹਾ ਹੈ। ਜਿਵੇਂ ਹੀ ਇਹ ਖ਼ਬਰ ਸਾਹਮਣੇ ਆਈ, ਪ੍ਰਸ਼ੰਸਕਾਂ ਵੱਲੋਂ ਵੀ ਸੋਸ਼ਲ ਮੀਡੀਆ ‘ਤੇ ਗਾਇਕ ਦੀ ਜਲਦੀ ਤੰਦਰੁਸਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।