ਗਾਇਕ ਮਨਕੀਰਤ ਔਲਖ ਨੂੰ ਮਿਲੀ ਧਮਕੀ, ਪਰਿਵਾਰਕ ਮੈਬਰਾਂ ਨੂੰ ਵੀ ਲਿਆ ਲਪੇਟੇ 'ਚ

ਗਾਇਕ ਧਮਕੀਆਂ ਨੂੰ ਲੈ ਕੇ ਸੁਰਖੀਆਂ 'ਚ ਹੈ। ਮਨਕੀਰਤ ਨੇ ਦੱਸਿਆ ਕਿ ਧਮਕੀ ਭਰੇ ਮੈਸੇਜ ਇਕ ਵਿਦੇਸ਼ ਦੇ ਨੰਬਰ ਤੋਂ ਭੇਜੇ ਗਏ।

ਪੰਜਾਬੀ ਗਾਇਕ ਮਨਕੀਰਤ ਔਲਖ ਪਾਲੀਵੁੱਡ ਇੰਡਸਟਰੀ ਦਾ ਮਸ਼ਹੂਰ ਚਿਹਰਾ ਹੈ। ਇਨ੍ਹਾਂ ਨੇ ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਤੇ ਵੱਖਰੀ ਛਾਪ ਛੱਡੀ ਹੈ।

ਦੱਸ ਦਈਏ ਕਿ ਇਸ ਸਮੇਂ ਗਾਇਕ ਧਮਕੀਆਂ ਨੂੰ ਲੈ ਕੇ ਸੁਰਖੀਆਂ 'ਚ ਹੈ। ਮਨਕੀਰਤ ਨੇ ਦੱਸਿਆ ਕਿ ਧਮਕੀ ਭਰੇ ਮੈਸੇਜ ਇਕ ਵਿਦੇਸ਼ ਦੇ ਨੰਬਰ ਤੋਂ ਭੇਜੇ ਗਏ। ਮੈਸੇਜ 'ਚ ਲਿਖਿਆ ਗਿਆ ਹੈ ਕਿ 'ਤਿਆਰੀ ਕਰ ਲੈ ਮੇਰੇ ਪੁੱਤ ਤੇਰਾ ਟਾਈਮ ਆ ਗਿਆ ਹੈ। ਚਾਹੇ ਤੇਰੀ ਜਨਾਨੀ ਹੋਵੇ ਚਾਹੇ ਤੇਰਾ ਬੱਚਾ ਹੋਵੇ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪੁੱਤ ਤੇਰਾ ਨੰਬਰ ਲਾਉਣਾ ਹੈ। ਧਮਕੀ 'ਚ ਇਹ ਵੀ ਕਿਹਾ ਗਿਆ ਕਿ ਇਹ ਨਾ ਸੋਚੀ ਕਿ ਧਮਕੀ ਦਾ ਮਜ਼ਾਕ ਕੀਤਾ ਦੇਖੀ ਚੱਲ ਤੇਰੇ ਨਾਲ ਹੋਣਾ ਕੀ ਹੈ। ਇਸ ਧਮਕੀ ਨੂੰ ਕੋਈ ਮਜ਼ਾਕ ਨਾ ਸਮਝੀ। ਧਮਕੀ ਕਾਰਨ ਪਰਿਵਾਰ ਅਤੇ ਟੀਮ ਵਿੱਚ ਚਿੰਤਾ ਦਾ ਮਾਹੌਲ ਹੈ।

ਦੱਸਣਯੋਗ ਹੈ ਕਿ ਗਾਇਕ ਨੂੰ ਪਹਿਲਾਂ ਵੀ ਧਮਕੀ ਮਿਲ ਚੁੱਕੀ ਹੈ। ਜੇਲ 'ਚ ਬੰਦ ਲਾਰੈਂਸ ਬਿਸ਼ਨੋਈ ਦੇ ਵਿਰੋਧੀ ਦਵਿੰਦਰ ਬੰਬੀਹਾ ਵਲੋਂ ਮਨਕੀਰਤ ਨੂੰ ਧਮਕੀ ਦਿੱਤੀ ਗਈ। ਇਹ ਧਮਕੀ ਬਿਸ਼ਨੋਈ ਅਤੇ ਉਸ ਦੇ ਸਾਥੀ ਗੈਂਗਸਟਰ ਗੋਲਡੀ ਬਰਾੜ ਵਲੋਂ ਸਿੱਧੂ ਮੂਸੇਵਾਲਾ ਦਾ ਮਈ 2022 'ਚ ਹੋਏ ਕਤਲ ਦੀ ਜ਼ਿੰਮੇਵਾਈ ਲੈਣ ਤੋਂ ਬਾਅਦ ਦਿੱਤੀ ਗਈ ਸੀ। ਇਸ ਧਮਕੀ ਤੋਂ ਬਾਅਦ ਮਨਕੀਰਤ ਨੇ ਪੰਜਾਬ ਪੁਲਸ ਕੋਲੋਂ ਸੁਰੱਖਿਆ ਦੀ ਮੰਗ ਵੀ ਕੀਤੀ ਸੀ।