ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ ਹਸਪਤਾਲ ਪੁੱਜੇ ਕਈ ਮਸ਼ਹੂਰ ਪੰਜਾਬੀ ਕਲਾਕਾਰ

ਸੂਤਰਾਂ ਮੁਤਾਬਕ ਉਨ੍ਹਾਂ ਦੇ ਬ੍ਰੇਨ ਡੈੱਡ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਹਾਰਟ ਅਟੈਕ ਆਇਆ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ । ਉਨ੍ਹਾਂ ਨੂੰ ਗੰਭੀਰ ਸੱਟਾਂ ਨਾਲ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਵੰਦਾ ਆਪਣੀ ਬਾਈਕ 'ਤੇ ਬੱਦੀ ਤੋਂ ਸ਼ਿਮਲਾ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

ਸੂਤਰਾਂ ਮੁਤਾਬਕ ਉਨ੍ਹਾਂ ਦੇ ਬ੍ਰੇਨ ਡੈੱਡ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਹਾਰਟ ਅਟੈਕ ਆਇਆ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।

ਹਾਦਸੇ ਦੀ ਜਾਣਕਾਰੀ ਮਿਲਦੇ ਹੀ ਗਾਇਕ ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ ਅਤੇ ਅਦਾਕਾਰ ਕਰਮਜੀਤ ਅਨਮੋਲ ਵੀ ਫੋਰਟਿਸ ਹਸਪਤਾਲ ਪਹੁੰਚੇ। ਡਾਕਟਰਾਂ ਦੀ ਇੱਕ ਟੀਮ ਇਸ ਸਮੇਂ ਜਵੰਦਾ ਦੀ ਜਾਂਚ ਕਰ ਰਹੀ ਹੈ। ਜਵੰਦਾ ਦੀ ਗੰਭੀਰ ਹਾਲਤ ਬਾਰੇ ਡਾਕਟਰਾਂ ਦੇ ਬਿਆਨ ਦੀ ਹੁਣ ਉਡੀਕ ਹੈ।