ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਗ੍ਰਿਫ਼ਤਾਰ, Internet ਸੇਵਾਵਾਂ ਬੰਦ!

ਲੇਹ ਵਿੱਚ 24 ਸਤੰਬਰ ਨੂੰ ਹੋਈ ਹਿੰਸਾ ਤੋਂ ਬਾਅਦ ਲਗਾਤਾਰ ਤੀਜੇ ਦਿਨ ਕਰਫ਼ਿਊ ਲਾਗੂ ਹੈ। ਸਕੂਲ ਅਤੇ ਕਾਲਜ ਸ਼ਨੀਵਾਰ ਤੱਕ ਬੰਦ ਹਨ।
ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਗ੍ਰਿਫ਼ਤਾਰ, Internet ਸੇਵਾਵਾਂ ਬੰਦ! 
ਲੱਦਾਖ 'ਚ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਅੰਦੋਲਨ ਦੀ ਅਗਵਾਈ ਕਰ ਰਹੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ੁੱਕਰਵਾਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ।ਸਰਕਾਰ ਨੇ ਦੋ ਦਿਨ ਪਹਿਲਾਂ ਲੇਹ ਵਿੱਚ ਹੋਈ ਹਿੰਸਾ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਨੂੰ ਕਿਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਵਾਂਗਚੁਕ ਦੀ ਗ੍ਰਿਫ਼ਤਾਰੀ ਤੋਂ ਬਾਅਦ, ਲੇਹ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਲੇਹ ਵਿੱਚ 24 ਸਤੰਬਰ ਨੂੰ ਹੋਈ ਹਿੰਸਾ ਤੋਂ ਬਾਅਦ ਲਗਾਤਾਰ ਤੀਜੇ ਦਿਨ ਕਰਫ਼ਿਊ ਲਾਗੂ ਹੈ। ਸਕੂਲ ਅਤੇ ਕਾਲਜ ਸ਼ਨੀਵਾਰ ਤੱਕ ਬੰਦ ਹਨ।

ਦਰਅਸਲ, 24 ਸਤੰਬਰ ਯਾਨੀ ਬੁੱਧਵਾਰ ਨੂੰ ਲੇਹ ਵਿੱਚ ਹਿੰਸਕ ਝੜਪ ਹੋਈ ਸੀ ਜਿਸ ਦੇ ਨਤੀਜੇ ਵਜੋਂ ਚਾਰ ਮੌਤਾਂ ਹੋਈਆਂ ਅਤੇ 90 ਜ਼ਖਮੀ ਹੋ ਗਏ। ਹਿੰਸਕ ਝੜਪਾਂ ਤੋਂ ਬਾਅਦ ਲੇਹ ਵਿੱਚ ਕਰਫਿਊ ਲਗਾ ਦਿੱਤਾ ਗਿਆ। ਪੁਲਸ ਅਤੇ ਅਰਧ ਸੈਨਿਕ ਬਲਾਂ ਨੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ। ਹੁਣ ਤੱਕ 50 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।