ਪੰਜਾਬ ਦੇ ਸਕੂਲਾਂ 'ਚ ਅੱਜ ਤੇ ਭਲਕੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ

ਪੰਜਾਬ ਵਿੱਚ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਰਾਜ ਸਰਕਾਰ ਨੇ 11 ਅਤੇ 12 ਜੁਲਾਈ ਨੂੰ ਸੂਬੇ ਦੇ ਹਰ ਬੂਥ 'ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਕੈਂਪ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਜਾਣਗੇ, ਜਿੱਥੇ ਨਾਗਰਿਕ ਆਪਣੀ ਵੋਟ ਬਣਵਾਉਣ ਜਾਂ ਸੋਧ ਕਰਵਾਉਣ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਚੰਡੀਗੜ੍ਹ : ਪੰਜਾਬ ਵਿੱਚ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਰਾਜ ਸਰਕਾਰ ਨੇ 11 ਅਤੇ 12 ਜੁਲਾਈ ਨੂੰ ਸੂਬੇ ਦੇ ਹਰ ਬੂਥ 'ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਕੈਂਪ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਜਾਣਗੇ, ਜਿੱਥੇ ਨਾਗਰਿਕ ਆਪਣੀ ਵੋਟ ਬਣਵਾਉਣ ਜਾਂ ਸੋਧ ਕਰਵਾਉਣ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਵੋਟਰਾਂ ਲਈ ਖਾਸ ਸਹੂਲਤਾਂ
ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਭਰੇ ਹੋਏ 'ਇਨਿਊਮਰੇਸ਼ਨ ਫਾਰਮ' ਜਮ੍ਹਾਂ ਕਰਵਾ ਸਕਦੇ ਹਨ ਜਾਂ ਮੌਕੇ 'ਤੇ ਹੀ ਨਵਾਂ ਫਾਰਮ ਲੈ ਕੇ ਭਰ ਸਕਦੇ ਹਨ। ਬੂਥ ਲੈਵਲ ਅਫ਼ਸਰ (BLO) ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਲਈ ਉਪਲਬਧ ਰਹਿਣਗੇ। ਇਸ ਦੇ ਨਾਲ ਹੀ, BLOs ਵੱਲੋਂ ਇਕੱਠੇ ਕੀਤੇ ਗਏ ਫਾਰਮਾਂ ਦੇ ਡਿਜੀਟਲਾਈਜ਼ੇਸ਼ਨ ਅਤੇ ਉਨ੍ਹਾਂ ਵਿੱਚ ਰਹਿ ਗਈਆਂ ਕਮੀਆਂ ਨੂੰ ਦੂਰ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਸਕੂਲ ਸਟਾਫ ਦੀ ਹਾਜ਼ਰੀ ਲਾਜ਼ਮੀ
ਮੁੱਖ ਚੋਣ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ, ਇਨ੍ਹਾਂ ਦੋ ਦਿਨਾਂ ਦੌਰਾਨ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸੂਬੇ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ (ਏਡਿਡ) ਸਕੂਲ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਸਕੂਲਾਂ ਦੇ ਸਮੁੱਚੇ ਸਟਾਫ ਲਈ ਡਿਊਟੀ 'ਤੇ ਹਾਜ਼ਰ ਰਹਿਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਹ 'ਐਸ.ਆਈ.ਆਰ-2026' (SIR-2026) ਨਾਲ ਸਬੰਧਤ ਕੰਮਾਂ ਵਿੱਚ ਚੋਣ ਅਮਲੇ ਦੀ ਮਦਦ ਕਰ ਸਕਣ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕੈਂਪਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਘਰ-ਘਰ ਸਰਵੇਖਣ ਜਾਰੀ
ਵਰਣਨਯੋਗ ਹੈ ਕਿ ਸੂਬੇ ਵਿੱਚ 25 ਜੂਨ ਤੋਂ ਸ਼ੁਰੂ ਹੋਇਆ 'ਹਾਊਸ ਟੂ ਹਾਊਸ ਸਰਵੇ' 24 ਜੁਲਾਈ ਤੱਕ ਜਾਰੀ ਰਹੇਗਾ। ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਮਕਸਦ ਇਸ ਸਰਵੇਖਣ ਪ੍ਰਕਿਰਿਆ ਨੂੰ ਮਿੱਥੇ ਸਮੇਂ ਅੰਦਰ ਸਫਲਤਾਪੂਰਵਕ ਪੂਰਾ ਕਰਨਾ ਹੈ। ਇਸ ਕੰਮ ਲਈ ਸਿਰਫ਼ ਸਕੂਲ ਸਟਾਫ ਹੀ ਨਹੀਂ, ਸਗੋਂ ਮਾਲ ਪਟਵਾਰੀ, ਆਂਗਣਵਾੜੀ ਵਰਕਰਾਂ ਅਤੇ ਸਥਾਨਕ ਨਿਕਾਅ ਦੇ ਸਟਾਫ ਦੀਆਂ ਵੀ ਡਿਊਟੀਆਂ ਲਗਾਈਆਂ ਗਈਆਂ ਹਨ।