ਅੰਕੜੇ ਸਾਬਤ ਕਰਦੇ ਹਨ ਕਿ ਪੰਜਾਬ ਸਰਕਾਰ ਨਸ਼ੇ ਦੇ ਵਿਰੁੱਧ ਚੰਗਾ ਕੰਮ ਕਰ ਰਹੀ ਹੈ ਹੈ: ਬਲਤੇਜ ਪੰਨੂ

ਪੰਜਾਬ ਪੁਲਿਸ ਵੱਲੋਂ ਹੁਣ ਤੱਕ ਲਗਭਗ 60,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ
‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਜਾਰੀ ਕਾਰਵਾਈਆਂ ਬਾਰੇ ਬਲਤੇਜ ਪੰਨੂ ਨੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਲੋਕਾਂ ਵਿੱਚ ਭਰੋਸਾ ਵਧਿਆ ਹੈ ਅਤੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਮਜ਼ਬੂਤੀ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੁਣ ਤੱਕ ਲਗਭਗ 60,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਕੀਤੀ ਗਈ ਹੈ।

ਪੁਲਿਸ ਨੇ ਹੁਣ ਤੱਕ 2569.344 ਕਿਲੋਗ੍ਰਾਮ ਹੇਰੋਇਨ, 748 ਕਿਲੋਗ੍ਰਾਮ ਅਫੀਮ ਅਤੇ 35,058 ਕਿਲੋਗ੍ਰਾਮ ਪੋਸਤ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 898 ਕਿਲੋਗ੍ਰਾਮ ਗਾਂਜਾ, 71 ਕਿਲੋਗ੍ਰਾਮ ਚਰਸ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਹੋਰ ਪਦਾਰਥ ਵੀ ਜ਼ਬਤ ਕੀਤੇ ਗਏ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਇਹ ਅੰਕੜੇ ਸਾਬਤ ਕਰਦੇ ਹਨ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡਿਫੈਂਸ ਵੋਲੰਟੀਅਰ ਕਮੇਟੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਵੱਲੋਂ ਕੀਤੀਆਂ ਕਾਰਵਾਈਆਂ ਵਿੱਚ ਲਗਭਗ 80 ਫੀਸਦੀ ਸਫਲਤਾ ਹਾਸਲ ਹੋਈ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਅਤੇ ਸਰਕਾਰ ਦਾ ਸਾਥ ਦੇਣ, ਤਾਂ ਜੋ ਪੰਜਾਬ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।