ਤਰਨਤਾਰਨ ਜ਼ਿਮਨੀ ਚੋਣ ਲਈ CM ਨੇ ਕੀਤਾ 'ਆਪ' ਉਮੀਦਵਾਰ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੂ ਨੂੰ ‘ਆਪ’ ਦਾ ਅਧਿਕਾਰਿਕ ਉਮੀਦਵਾਰ ਘੋਸ਼ਿਤ ਕੀਤਾ ਹੈ।
ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਰਾਜਨੀਤਕ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ (AAP) ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੂ ਨੂੰ ‘ਆਪ’ ਦਾ ਅਧਿਕਾਰਿਕ ਉਮੀਦਵਾਰ ਘੋਸ਼ਿਤ ਕੀਤਾ ਹੈ।

ਦੱਸ ਦਈਏ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂ ਤੋਂ ਬਾਅਦ ਤਰਨਤਾਰਨ ਹਲਕੇ ਦੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ। ਹਰਮੀਤ ਸਿੰਘ ਸੰਧੂ ਭਾਜਪਾ ਦੀ ਤਰਨ ਤਾਰਨ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਹਨ। ਉਹ 2022 ’ਚ ਭਾਜਪਾ ’ਚ ਸ਼ਾਮਲ ਹੋਏ ਸਨ। ਉਸ ਤੋਂ ਪਹਿਲਾਂ ਉਹ ਸ਼੍ਰੋਮਣੀ ਅਕਾਲੀ ਦਲ ’ਚ ਸਨ। ਉਹ 2007 ’ਚ ਯੂਥ ਅਕਾਲੀ ਦਲ ’ਚ ਸ਼ਾਮਲ ਹੋਏ ਸਨ।