ਭਿਆਨਕ ਹਾਦਸਾ! ਟਰੱਕਾਂ ਨਾਲ ਟਕਰਾਇਆ ਜਹਾਜ਼, ਦੇਖੋ ਵੀਡੀਓ

ਅਧਿਕਾਰੀਆਂ ਦੇ ਹਵਾਲੇ ਨਾਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਟੱਕਰ ਮਗਰੋਂ ਪੂਰੇ ਆਸਮਾਨ ਵਿਚ ਕਾਲੇ ਧੂੰਏਂ ਦਾ ਗੁਬਾਰ ਫੈਲ ਗਿਆ। ਹਾਦਸੇ ਵਿੱਚ ਮਾਰੇ ਗਏ ਦੋਹਾਂ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ
ਅਮਰੀਕਾ ਦੇ ਟੈਕਸਾਸ ਵਿੱਚ ਐਤਵਾਰ (13 ਅਕਤੂਬਰ) ਨੂੰ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ, ਜਿਸ ਕਾਰਨ ਵਿਆਪਕ ਦਹਿਸ਼ਤ ਫੈਲ ਗਈ। ਇਹ ਘਟਨਾ ਦੁਪਹਿਰ 1:30 ਵਜੇ (ਸਥਾਨਕ ਸਮੇਂ ਅਨੁਸਾਰ) ਟੈਰੈਂਟ ਕਾਉਂਟੀ ਦੇ ਹਿਕਸ ਏਅਰਫੀਲਡ ਨੇੜੇ ਵਾਪਰੀ। ਰਿਪੋਰਟਾਂ ਅਨੁਸਾਰ, ਜਹਾਜ਼ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ ਅਤੇ ਕਈ ਖੜ੍ਹੇ ਟਰੱਕਾਂ ਅਤੇ ਟ੍ਰੇਲਰਾਂ 'ਤੇ ਉਤਰ ਗਿਆ, ਜਿਸ ਕਾਰਨ ਭਿਆਨਕ ਅੱਗ ਲੱਗ ਗਈ ਅਤੇ ਇਲਾਕੇ ਵਿੱਚ ਕਾਲਾ ਧੂੰਆਂ ਫੈਲ ਗਿਆ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਅਧਿਕਾਰੀਆਂ ਦੇ ਹਵਾਲੇ ਨਾਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਟੱਕਰ ਮਗਰੋਂ ਪੂਰੇ ਆਸਮਾਨ ਵਿਚ ਕਾਲੇ ਧੂੰਏਂ ਦਾ ਗੁਬਾਰ ਫੈਲ ਗਿਆ। ਹਾਦਸੇ ਵਿੱਚ ਮਾਰੇ ਗਏ ਦੋਹਾਂ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਇਹ ਵੀ ਸਪੱਸ਼ਟ ਨਹੀਂ ਕਿ ਨੇੜੇ ਮੌਜੂਦ ਹੋਰ ਕੋਈ ਜ਼ਖਮੀ ਹੋਇਆ ਹੈ ਕਿ ਨਹੀਂ।

ਦੱਸ ਦਈਏ ਕਿ ਘਟਨਾ ਤੋਂ ਬਾਅਦ ਰਾਹਤ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਅਤੇ ਮਲਬੇ ਵਿੱਚੋਂ ਲਾਸ਼ਾਂ ਬਰਾਮਦ ਕੀਤੀਆਂ। ਹਾਲਾਂਕਿ, ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ ਅਤੇ ਸਥਾਨਕ ਪ੍ਰਸ਼ਾਸਨ ਨੇ ਕਿਹਾ ਹੈ ਕਿ ਜਹਾਜ਼ ਦੇ ਡਿੱਗਣ ਤੋਂ ਪਹਿਲਾਂ ਇਸ ਦੇ ਤਕਨੀਕੀ ਖ਼ਰਾਬੀ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
">