ਬਠਿੰਡਾ-ਮਾਨਸਾ ਰੋਡ 'ਤੇ ਭਿਆਨਕ ਹਾਦਸਾ! ਮਹਿਲਾ SHO ਇੰਸਪੈਕਟਰ ਬੇਅੰਤ ਕੌਰ ਦੀ ਮੌਤ

ਬਠਿੰਡਾ-ਮਾਨਸਾ ਰੋਡ 'ਤੇ ਮੰਗਲਵਾਰ ਤੜਕੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਮਾਨਸਾ ਦੇ ਮਹਿਲਾ ਪੁਲਸ ਥਾਣੇ ਦੀ SHO ਇੰਸਪੈਕਟਰ ਬੇਅੰਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਗੁਰਦੁਆਰਾ ਤਿੱਤਰਸਰ ਸਾਹਿਬ ਦੇ ਨਜ਼ਦੀਕ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੀ ਕਾਰ ਰਾਹੀਂ ਡਿਊਟੀ 'ਤੇ ਜਾ ਰਹੇ ਸਨ। ਇਸ ਦੁਖਦਾਈ ਖ਼ਬਰ ਨਾਲ ਪੁਲਸ ਵਿਭਾਗ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਬਠਿੰਡਾ: ਬਠਿੰਡਾ-ਮਾਨਸਾ ਰੋਡ 'ਤੇ ਮੰਗਲਵਾਰ ਤੜਕੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਮਾਨਸਾ ਦੇ ਮਹਿਲਾ ਪੁਲਸ ਥਾਣੇ ਦੀ SHO ਇੰਸਪੈਕਟਰ ਬੇਅੰਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਗੁਰਦੁਆਰਾ ਤਿੱਤਰਸਰ ਸਾਹਿਬ ਦੇ ਨਜ਼ਦੀਕ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੀ ਕਾਰ ਰਾਹੀਂ ਡਿਊਟੀ 'ਤੇ ਜਾ ਰਹੇ ਸਨ। ਇਸ ਦੁਖਦਾਈ ਖ਼ਬਰ ਨਾਲ ਪੁਲਸ ਵਿਭਾਗ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਤੂੜੀ ਵਾਲੀ ਟ੍ਰੈਕਟਰ-ਟ੍ਰਾਲੀ ਨਾਲ ਹੋਈ ਟੱਕਰ
ਪ੍ਰਾਪਤ ਜਾਣਕਾਰੀ ਅਨੁਸਾਰ, ਇੰਸਪੈਕਟਰ ਬੇਅੰਤ ਕੌਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਆਪਣੀ ਡਿਊਟੀ ਵੱਲ ਜਾ ਰਹੇ ਸਨ। ਗੁਰਦੁਆਰਾ ਤਿੱਤਰਸਰ ਸਾਹਿਬ ਦੇ ਕੋਲ ਉਨ੍ਹਾਂ ਦੀ ਕਾਰ ਦੀ ਤੂੜੀ ਨਾਲ ਭਰੀ ਇੱਕ ਟ੍ਰੈਕਟਰ-ਟ੍ਰਾਲੀ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇੰਸਪੈਕਟਰ ਬੇਅੰਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇੰਸਪੈਕਟਰ ਬੇਅੰਤ ਕੌਰ ਮੂਲ ਰੂਪ ਵਿੱਚ ਪਿੰਡ ਜੰਗੀਰਾਣਾ ਦੀ ਰਹਿਣ ਵਾਲੀ ਸੀ ਅਤੇ ਉਸਦਾ ਵਿਆਹ ਪਿੰਡ ਮੈਸਰਖਾਨਾ ਵਿੱਚ ਹੋਇਆ ਸੀ। ਉਹ ਆਪਣੇ ਪਿੱਛੇ ਪਤੀ ਅਤੇ ਦੋ ਛੋਟੇ ਬੱਚੇ ਛੱਡ ਗਏ ਹਨ। ਪੁਲਸ ਮਹਿਕਮੇ ਵਿੱਚ ਉਨ੍ਹਾਂ ਨੂੰ ਇੱਕ ਮਿਹਨਤੀ ਅਧਿਕਾਰੀ ਵਜੋਂ ਜਾਣਿਆ ਜਾਂਦਾ ਸੀ ਅਤੇ ਉਨ੍ਹਾਂ ਦੇ ਅਚਾਨਕ ਚਲੇ ਜਾਣ ਨੂੰ ਵਿਭਾਗ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੌੜ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ। ਪੁਲਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਹਾਦਸਾ ਕਿਨ੍ਹਾਂ ਹਾਲਾਤਾਂ ਵਿੱਚ ਵਾਪਰਿਆ।