ਭੋਗਪੁਰ ਨੇੜੇ ਭਿਆਨਕ ਸੜਕ ਹਾਦਸਾ! ਫੌਜੀ ਜੋੜੇ ਤੇ 2 ਸਾਲਾ ਬੱਚੇ ਸਣੇ 4 ਦੀ ਮੌਤ

ਜਲੰਧਰ ਦੇ ਭੋਗਪੁਰ ਵਿਚ ਜੰਮੂ ਨੈਸ਼ਨਲ ਹਾਈਵੇਅ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਹ ਹਾਦਸਾ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਕਾਰਨ ਵਾਪਰਿਆ।
ਜਲੰਧਰ : ਜਲੰਧਰ ਦੇ ਭੋਗਪੁਰ ਵਿਚ ਜੰਮੂ ਨੈਸ਼ਨਲ ਹਾਈਵੇਅ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਹ ਹਾਦਸਾ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਕਾਰਨ ਵਾਪਰਿਆ। ਮ੍ਰਿਤਕਾਂ ਵਿਚ ਇੱਕ ਫੌਜੀ, ਉਸ ਦੀ ਪਤਨੀ, ਇੱਕ 2 ਸਾਲਾ ਮਾਸੂਮ ਬੱਚਾ ਤੇ ਇੱਕ ਹੋਰ ਮਹਿਲਾ ਸ਼ਾਮਲ ਹੈ।

ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਪਰਿਵਾਰ
ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਜਦੋਂ ਉਨ੍ਹਾਂ ਦੀ ਕਾਰ ਕਿਸ਼ਨਗੜ੍ਹ ਨੇੜੇ ਪਹੁੰਚੀ ਤਾਂ ਡਿਵਾਈਡਰ ਪਾਰ ਕਰਦੇ ਸਮੇਂ ਦੂਜੇ ਪਾਸੇ ਤੋਂ ਆ ਰਹੀ ਇੱਕ ਹੋਰ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਗੱਡੀਆਂ ਦੇ ਪਰਖੱਚੇ ਉੱਡ ਗਏ।

ਸਥਾਨਕ ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਂਚ ਅਤੇ ਜਾਣਕਾਰੀ ਅਨੁਸਾਰ ਗੱਡੀਆਂ ਦੀ ਤੇਜ਼ ਰਫ਼ਤਾਰ ਨੂੰ ਹੀ ਇਸ ਭਿਆਨਕ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।