9ਵੀਂ ਦੇ ਵਿਦਿਆਰਥੀ ਨੇ 10ਵੀਂ ਦੇ ਵਿਦਿਆਰਥੀ ਦਾ ਕੀਤਾ ਕਤਲ, ਮਾਪਿਆਂ ਨੇ ਕੀਤੀ ਭੰਨਤੋੜ

ਸਕੂਲ ਦੇ 9ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ 10ਵੀਂ ਜਮਾਤ ਦੇ ਇੱਕ ਵਿਦਿਆਰਥੀ ਨੂੰ ਮਾਰ ਦਿੱਤਾ।

ਅਹਿਮਦਾਬਾਦ ਦੇ ਇੱਕ ਨਿੱਜੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਉਸ ਦੇ ਜੂਨੀਅਰ ਵਿਦਿਆਰਥੀ ਨੇ ਮਾਮੂਲੀ ਝਗੜੇ ਤੋਂ ਬਾਅਦ ਕਥਿਤ ਤੌਰ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਬੁੱਧਵਾਰ ਨੂੰ ਭੀੜ ਨੇ ਸਕੂਲ ਵਿੱਚ ਭੰਨਤੋੜ ਕੀਤੀ।

ਵਿਦਿਆਰਥੀ ਨੂੰ ਮੰਗਲਵਾਰ ਨੂੰ ਚਾਕੂ ਮਾਰਿਆ ਗਿਆ ਸੀ ਅਤੇ ਦੇਰ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਮੁਤਾਬਕ ਬੁੱਧਵਾਰ ਨੂੰ ਇੱਕ ਭੀੜ ਨੇ ਸਕੂਲ ਦੇ ਕੰਪਲੈਕਸ ਵਿੱਚ ਭੰਨਤੋੜ ਕੀਤੀ ਅਤੇ ਇਸ ਦੇ ਸਟਾਫ ਨੂੰ ਕੁੱਟਿਆ। ਗੁਜਰਾਤ ਦੇ ਸਿੱਖਿਆ ਮੰਤਰੀ ਪ੍ਰਫੁੱਲ ਪੰਸੇਰੀਆ ਨੇ ਕਿਹਾ ਕਿ ਸਕੂਲ ਦੇ 9ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ 10ਵੀਂ ਜਮਾਤ ਦੇ ਇੱਕ ਵਿਦਿਆਰਥੀ ਨੂੰ ਮਾਰ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਨਾਬਾਲਗ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। "ਅਹਿਮਦਾਬਾਦ ਦੇ ਸਕੂਲ ਵਿੱਚ ਨੌਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਦਸਵੀਂ ਜਮਾਤ ਦੇ ਇੱਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਜੋ ਕਿ ਇੱਕ ਮੰਦਭਾਗੀ ਘਟਨਾ ਹੈ ਅਤੇ ਸੱਭਿਅਕ ਸਮਾਜ ਲਈ ਜਾਗਣ ਦੀ ਘੰਟੀ ਹੈ।" ਉਨ੍ਹਾਂ ਕਿਹਾ ਕਿ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।