ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਮੁੱਖ ਮੰਤਰੀ ਮਾਨ ਨੇ ਇਸ ਆਫ਼ਤ ਨੂੰ ਪੰਜਾਬ ਲਈ ਸਭ ਤੋਂ ਔਖੀ ਪ੍ਰੀਖਿਆ ਦੱਸਦਿਆਂ ਮਿਸ਼ਨ 'ਚੜ੍ਹਦੀ ਕਲਾਂ' ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਉਦਯੋਗਪਤੀਆਂ, ਚੈਰੀਟੇਬਲ ਟਰੱਸਟਾਂ, ਕਲਾਕਾਰਾਂ ਅਤੇ ਆਮ ਨਾਗਰਿਕਾਂ ਨੂੰ ਸੂਬੇ ਦੇ ਪੁਨਰ ਨਿਰਮਾਣ ਅਤੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਖੁੱਲ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਅਤੇ ਦਰਿਆਵਾਂ ਵਿੱਚ ਆਏ ਹੜ੍ਹਾਂ ਨੇ ਸੂਬੇ ਵਿੱਚ ਵਿਆਪਕ ਤਬਾਹੀ ਮਚਾਈ ਹੈ। ਹੁਣ ਤੱਕ 2,300 ਪਿੰਡ ਪੂਰੀ ਤਰ੍ਹਾਂ ਹੜ੍ਹਾਂ ਵਿੱਚ ਡੁੱਬ ਗਏ ਹਨ। ਲਗਭਗ 7 ਲੱਖ ਲੋਕ ਬੇਘਰ ਹੋ ਗਏ ਹਨ, ਜਦਕਿ 20 ਲੱਖ ਹੋਰ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ 'ਚ SGPC ਨੇ ਚੁੱਕਿਆ ਵੱਡਾ ਕਦਮ, ਗੁ: ਸਾਹਿਬ ਦੇ ਮੈਨੇਜਰ ਦਾ ਤਬਾਦਲਾ

ਮੁੱਖ ਮੰਤਰੀ ਮਾਨ ਨੇ ਇਸ ਆਫ਼ਤ ਨੂੰ ਪੰਜਾਬ ਲਈ ਸਭ ਤੋਂ ਔਖੀ ਪ੍ਰੀਖਿਆ ਦੱਸਦਿਆਂ ਮਿਸ਼ਨ 'ਚੜ੍ਹਦੀ ਕਲਾ' ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਉਦਯੋਗਪਤੀਆਂ, ਚੈਰੀਟੇਬਲ ਟਰੱਸਟਾਂ, ਕਲਾਕਾਰਾਂ ਅਤੇ ਆਮ ਨਾਗਰਿਕਾਂ ਨੂੰ ਸੂਬੇ ਦੇ ਪੁਨਰ ਨਿਰਮਾਣ ਅਤੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਖੁੱਲ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਮਾਨ ਨੇ ਭਰੋਸਾ ਦਿੱਤਾ ਕਿ ਰਾਹਤ ਅਤੇ ਮੁੜ ਵਸੇਬੇ ਦੇ ਕੰਮ ਲਈ ਦਿੱਤੇ ਗਏ ਹਰ ਦਾਨ ਨੂੰ ਪਾਰਦਰਸ਼ੀ ਢੰਗ ਨਾਲ ਖਰਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਹੜ੍ਹ ਪੀੜਤ ਬੱਚਿਆਂ ਲਈ ਨੀਰੂ ਬਾਜਵਾ ਦਾ ਵੱਡਾ ਐਲਾਨ, ਬੱਚਿਆਂ ਦੀ ਪੜ੍ਹਾਈ ਦੀ ਉਠਾਈ ਜ਼ਿੰਮੇਵਾਰੀ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲੋਕ ਹੜ੍ਹ ਰਾਹਤ ਅਤੇ ਮਿਸ਼ਨ 'ਚੜ੍ਹਦੀ ਕਲਾ' ਨਾਲ ਸਬੰਧਤ ਸਾਰੀ ਜਾਣਕਾਰੀ ਵੈੱਬਸਾਈਟ rangla.punjab.gov.in 'ਤੇ ਜਾ ਕੇ ਪ੍ਰਾਪਤ ਕਰ ਸਕਦੇ ਹਨ। ਹੜ੍ਹਾਂ ਨੇ 8,500 ਕਿਲੋਮੀਟਰ ਸੜਕੀ ਨੈੱਟਵਰਕ ਨੂੰ ਨੁਕਸਾਨ ਪਹੁੰਚਾਇਆ ਹੈ, ਅਤੇ 2,500 ਪੁਲ ਅਤੇ ਸੰਪਰਕ ਸੜਕਾਂ ਵਹਿ ਗਈਆਂ ਹਨ। ਸਿੱਖਿਆ ਖੇਤਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਜਿਸ ਵਿੱਚ 3,200 ਸਕੂਲ ਅਤੇ 19 ਕਾਲਜ ਖੰਡਰ ਹੋ ਗਏ ਹਨ। ਇਸ ਤੋਂ ਇਲਾਵਾ, 1,400 ਕਲੀਨਿਕ ਅਤੇ ਹੋਰ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਹੁਣ ਤੱਕ, ਰਿਪੋਰਟਾਂ ਵਿੱਚ 56 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਦਕਿ ਸ਼ੁਰੂਆਤੀ ਅਨੁਮਾਨਾਂ ਵਿੱਚ 13,800 ਕਰੋੜ ਰੁਪਏ ਦਾ ਨੁਕਸਾਨ ਦੱਸਿਆ ਗਿਆ ਹੈ। ਮਾਨ ਨੇ ਕਿਹਾ ਕਿ ਪਾਣੀ ਘੱਟਣ ਤੋਂ ਬਾਅਦ ਵਿਸਤ੍ਰਿਤ ਸਰਵੇਖਣ ਕੀਤੇ ਜਾਣ ਤੋਂ ਬਾਅਦ ਇਹ ਅੰਕੜਾ ਹੋਰ ਵੱਧ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਸੰਕਟਾਂ ਦਾ ਦ੍ਰਿੜਤਾ ਨਾਲ ਮੁਕਾਬਲਾ ਕੀਤਾ ਹੈ ਅਤੇ ਇਸ ਵਾਰ ਵੀ ਸੂਬਾ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਉੱਠੇਗਾ।