ਪੰਜਾਬ 'ਚ ਲਗਾਤਾਰ ਵਧੇਗੀ ਠੰਢ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਫਰੀਦਕੋਟ 7.1 ਡਿਗਰੀ ਤਾਪਮਾਨ ਦੇ ਨਾਲ ਰਾਜ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਅੰਮ੍ਰਿਤਸਰ ਵਿੱਚ 9.1 ਡਿਗਰੀ, ਲੁਧਿਆਣਾ ਵਿੱਚ 9.8 ਡਿਗਰੀ, ਬਠਿੰਡਾ ਵਿੱਚ 8 ਡਿਗਰੀ ਅਤੇ ਗੁਰਦਾਸਪੁਰ ਵਿੱਚ 9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਪੰਜਾਬ ਵਿੱਚ ਮੌਸਮ ਲਗਾਤਾਰ ਠੰਢਾ ਹੋ ਰਿਹਾ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅਗਲੇ ਹਫ਼ਤੇ ਤਾਪਮਾਨ ਵਿੱਚ 2 ਡਿਗਰੀ ਹੋਰ ਗਿਰਾਵਟ ਆਉਣ ਦਾ ਅੰਦਾਜ਼ਾ ਹੈ। ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ। ਇਸ ਸਮੇਂ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.6 ਡਿਗਰੀ ਘੱਟ ਹੈ। ਇਨ੍ਹਾਂ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਮੌਸਮ ਖੁਸ਼ਕ ਰਹੇਗਾ।

ਫਰੀਦਕੋਟ 7.1 ਡਿਗਰੀ ਤਾਪਮਾਨ ਦੇ ਨਾਲ ਰਾਜ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਅੰਮ੍ਰਿਤਸਰ ਵਿੱਚ 9.1 ਡਿਗਰੀ, ਲੁਧਿਆਣਾ ਵਿੱਚ 9.8 ਡਿਗਰੀ, ਬਠਿੰਡਾ ਵਿੱਚ 8 ਡਿਗਰੀ ਅਤੇ ਗੁਰਦਾਸਪੁਰ ਵਿੱਚ 9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਹੁਣ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ। ਇਸ ਦੌਰਾਨ, ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਪ੍ਰਦੂਸ਼ਣ ਦਾ ਕਹਿਰ ਜਾਰੀ ਹੈ। ਦਿੱਲੀ 'ਗੈਸ ਚੈਂਬਰ' ਬਣ ਗਈ ਹੈ, ਜਿਸ ਕਾਰਨ ਲੋਕਾਂ ਲਈ ਸਾਹ ਲੈਣਾ ਔਖਾ ਹੋ ਗਿਆ ਹੈ