ਜੰਤਰ-ਮੰਤਰ 'ਤੇ 'ਕਾਕਰੋਚ ਜਨਤਾ ਪਾਰਟੀ' ਦੇ ਪ੍ਰਦਰਸ਼ਨ ਨੂੰ ਮਿਲਿਆ ਬਾਲੀਵੁੱਡ ਸਿਤਾਰਿਆਂ ਦਾ ਸਮਰਥਨ

ਨੀਟ (NEET) ਪੇਪਰ ਲੀਕ ਦੇ ਮੁੱਦੇ 'ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ 'ਕਾਕਰੋਚ ਜਨਤਾ ਪਾਰਟੀ' (CJP) ਵੱਲੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਅੰਦੋਲਨ ਨੂੰ ਮਨੋਰੰਜਨ ਜਗਤ ਦੀਆਂ ਪ੍ਰਮੁੱਖ ਹਸਤੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।
ਨਵੀਂ ਦਿੱਲੀ : ਨੀਟ (NEET) ਪੇਪਰ ਲੀਕ ਦੇ ਮੁੱਦੇ 'ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ 'ਕਾਕਰੋਚ ਜਨਤਾ ਪਾਰਟੀ' (CJP) ਵੱਲੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਅੰਦੋਲਨ ਨੂੰ ਮਨੋਰੰਜਨ ਜਗਤ ਦੀਆਂ ਪ੍ਰਮੁੱਖ ਹਸਤੀਆਂ ਜਿਵੇਂ ਕਿ ਰਿਚਾ ਚੱਢਾ, ਅਤੁਲ ਕੁਲਕਰਨੀ, ਪ੍ਰਕਾਸ਼ ਰਾਜ ਅਤੇ ਕੁਨਿਕਾ ਸਦਾਨੰਦ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।

ਰਿਚਾ ਚੱਢਾ ਨੇ ਨੌਜਵਾਨਾਂ ਨੂੰ ਦੱਸਿਆ 'ਸੱਚੇ ਦੇਸ਼ ਭਗਤ'
ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਨਿਊਜ਼ੀਲੈਂਡ ਦੇ ਆਕਲੈਂਡ ਤੋਂ ਸੋਸ਼ਲ ਮੀਡੀਆ ਰਾਹੀਂ ਆਪਣਾ ਸਮਰਥਨ ਪ੍ਰਗਟਾਇਆ। ਉਨ੍ਹਾਂ ਲਿਖਿਆ, "ਮੇਰਾ ਮਨ ਦਿੱਲੀ ਵਿੱਚ ਹੈ... ਮੈਂ ਆਪਣੇ ਦੇਸ਼ ਦੇ ਨੌਜਵਾਨਾਂ ਨੂੰ ਪਿਆਰ ਭੇਜਦੀ ਹਾਂ। ਉਮੀਦ ਹੈ ਕਿ ਤੁਸੀਂ ਦਿਖਾਵਟੀ ਦੇਸ਼ ਭਗਤ ਬਣਨ ਦੀ ਬਜਾਏ ਸੱਚੇ ਦੇਸ਼ ਭਗਤ ਬਣੋਗੇ"। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਦਿਲ ਤੋਂ ਨੌਜਵਾਨਾਂ ਦੇ ਨਾਲ ਹਨ।

ਅਤੁਲ ਕੁਲਕਰਨੀ ਨੇ ਮੰਗੀ ਮੁਆਫੀ
ਅਦਾਕਾਰ ਅਤੁਲ ਕੁਲਕਰਨੀ ਨੇ ਨੌਜਵਾਨਾਂ ਦਾ ਸਾਥ ਦਿੰਦਿਆਂ ਪੁਰਾਣੀ ਪੀੜ੍ਹੀ ਦੀਆਂ ਗਲਤੀਆਂ ਲਈ ਮੁਆਫੀ ਮੰਗੀ। ਉਨ੍ਹਾਂ ਲਿਖਿਆ ਕਿ ਉਨ੍ਹਾਂ ਦੀ ਪੀੜ੍ਹੀ ਨੇ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਰ੍ਹਾਂ ਨਹੀਂ ਨਿਭਾਈਆਂ, ਜਿਸ ਕਾਰਨ ਅੱਜ ਦੇ ਨੌਜਵਾਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦੇਸ਼ ਨੂੰ ਨਵਾਂ ਰੂਪ ਦੇਣ ਲਈ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਸੁਰੱਖਿਆ ਦੇ ਸਖ਼ਤ ਪ੍ਰਬੰਧ
ਪ੍ਰਦਰਸ਼ਨ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਪੁਲਸ ਨੇ 1,000 ਤੋਂ ਵੱਧ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਹੈ। ਹਾਲਾਂਕਿ, ਪੁਲਸ ਵੱਲੋਂ ਇਸ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਪਾਰਟੀ ਦੇ ਸੰਸਥਾਪਕ ਅਭਿਜੀਤ ਦਿਪਕੇ ਨੇ ਪ੍ਰਦਰਸ਼ਨਕਾਰੀਆਂ ਨੂੰ ਆਪਣੇ ਨਾਲ 'ਕਿਤਾਬ ਅਤੇ ਤਿਰੰਗਾ' ਲਿਆਉਣ ਦੀ ਅਪੀਲ ਕੀਤੀ ਹੈ।

ਅੰਦੋਲਨ ਦਾ ਕਾਰਨ
ਕਾਕਰੋਚ ਜਨਤਾ ਪਾਰਟੀ ਅਨੁਸਾਰ ਇਹ ਅੰਦੋਲਨ ਉਨ੍ਹਾਂ ਮੁੱਦਿਆਂ ਨੂੰ ਚੁੱਕਣ ਲਈ ਹੈ ਜਿਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਸੀ। ਪ੍ਰਕਾਸ਼ ਰਾਜ ਅਤੇ ਕੁਨਿਕਾ ਸਦਾਨੰਦ ਨੇ ਵੀ ਨੌਜਵਾਨਾਂ ਨੂੰ ਇਸ 'ਫੂਲ ਅਤੇ ਤਿਰੰਗਾ' ਅੰਦੋਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।