ਅਮਰੀਕਾ-ਈਰਾਨ ਦੀ ਡੀਲ ਦਾ 'The End'! ਕੱਚੇ ਤੇਲ ਦੀਆਂ ਕੀਮਤਾਂ 'ਚ ਲੱਗੀ ਅੱਗ

ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਚੋਟੀ 'ਤੇ ਪਹੁੰਚ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਹੋਏ ਸ਼ਾਂਤੀ ਸਮਝੌਤੇ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਅਮਰੀਕੀ ਸੈਨਾ ਨੇ ਈਰਾਨ ਦੇ ਕਈ ਸ਼ਹਿਰਾਂ 'ਤੇ ਹਮਲੇ ਸ਼ੁਰੂ ਕਰ ਦਿੱਤੇ ਹਨ। ਇਸ ਘਟਨਾਕ੍ਰਮ ਕਾਰਨ ਵਿਸ਼ਵ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਿਆ ਜਾ ਰਿਹਾ ਹੈ, ਜਿਸ ਨਾਲ ਦੁਨੀਆ ਭਰ ਵਿੱਚ ਮਹਿੰਗਾਈ ਦਾ ਖ਼ਤਰਾ ਵਧ ਗਿਆ ਹੈ।
ਵਾਸ਼ਿੰਗਟਨ/ਤੇਹਰਾਨ : ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਚੋਟੀ 'ਤੇ ਪਹੁੰਚ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਹੋਏ ਸ਼ਾਂਤੀ ਸਮਝੌਤੇ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਅਮਰੀਕੀ ਸੈਨਾ ਨੇ ਈਰਾਨ ਦੇ ਕਈ ਸ਼ਹਿਰਾਂ 'ਤੇ ਹਮਲੇ ਸ਼ੁਰੂ ਕਰ ਦਿੱਤੇ ਹਨ। ਇਸ ਘਟਨਾਕ੍ਰਮ ਕਾਰਨ ਵਿਸ਼ਵ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਿਆ ਜਾ ਰਿਹਾ ਹੈ, ਜਿਸ ਨਾਲ ਦੁਨੀਆ ਭਰ ਵਿੱਚ ਮਹਿੰਗਾਈ ਦਾ ਖ਼ਤਰਾ ਵਧ ਗਿਆ ਹੈ।

ਕੱਚਾ ਤੇਲ $120 ਤੋਂ $150 ਤੱਕ ਪਹੁੰਚਣ ਦਾ ਖ਼ਦਸ਼ਾ
ਜੰਗ ਤੇਜ਼ ਹੋਣ ਦੀਆਂ ਖਬਰਾਂ ਦੇ ਚਲਦਿਆਂ ਕੱਚੇ ਤੇਲ ਦੀਆਂ ਕੀਮਤਾਂ, ਜੋ ਪਹਿਲਾਂ 70 ਡਾਲਰ ਦੇ ਨੇੜੇ ਸਨ, ਇਕਦਮ ਉਛਲ ਕੇ 80 ਡਾਲਰ ਪ੍ਰਤੀ ਬੈਰਲ ਦੇ ਕਰੀਬ ਪਹੁੰਚ ਗਈਆਂ ਹਨ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਹੋਰਮੂਜ਼ ਦੀ ਨਾਕਾਬੰਦੀ ਹੁੰਦੀ ਹੈ ਤਾਂ ਤੇਲ ਦੀਆਂ ਕੀਮਤਾਂ 120 ਤੋਂ 150 ਡਾਲਰ ਪ੍ਰਤੀ ਬੈਰਲ ਤੱਕ ਜਾ ਸਕਦੀਆਂ ਹਨ। ਇਸ ਨਾਲ ਭਾਰਤ ਵਰਗੇ ਦੇਸ਼ਾਂ ਵਿਚ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ (LPG) ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋ ਸਕਦਾ ਹੈ।

ਕਿਉਂ ਟੁੱਟਿਆ ਸਮਝੌਤਾ?
ਜ਼ਿਕਰਯੋਗ ਹੈ ਕਿ ਜੂਨ ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਸੀਜ਼ਫਾਇਰ ਹੋਇਆ ਸੀ, ਪਰ ਇਸ ਹਫ਼ਤੇ ਹੋਰਮੂਜ਼ ਵਿਚ ਜਹਾਜ਼ਾਂ 'ਤੇ ਹੋਏ ਈਰਾਨੀ ਹਮਲਿਆਂ ਨੇ ਇਸ ਡੀਲ ਨੂੰ ਖਤਮ ਕਰ ਦਿੱਤਾ ਹੈ। ਡੋਨਾਲਡ ਟਰੰਪ ਨੇ ਸਪੱਸ਼ਟ ਕੀਤਾ ਹੈ ਕਿ ਜੰਗ ਨੂੰ ਖਤਮ ਕਰਨ ਲਈ ਕੀਤਾ ਗਿਆ ਅੰਤਰਿਮ ਸਮਝੌਤਾ ਹੁਣ ਖਤਮ ਹੋ ਚੁੱਕਾ ਹੈ। ਅਮਰੀਕੀ ਸੈਨਾ ਨੇ ਹੁਣ ਤੱਕ ਈਰਾਨ ਦੇ ਕਰੀਬ 90 ਟਿਕਾਣਿਆਂ 'ਤੇ ਸਟਰਾਈਕ ਕੀਤੀ ਹੈ। 

ਦੁਨੀਆ ਭਰ ਦੇ ਦੇਸ਼ ਹੁਣ ਇਸ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਕਿਉਂਕਿ ਤੇਲ ਸੰਕਟ ਗਹਿਰਾਉਣ ਨਾਲ ਗਲੋਬਲ ਆਰਥਿਕਤਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ।