ਮਸ਼ਹੂਰ ਗਾਇਕ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦੇਹਾਂਤ

ਮੁੰਬਈ- ਪਾਕਿਸਤਾਨੀ ਗਾਇਕ ਆਤਿਫ ਅਸਲਮ ਦੇ ਪਿਤਾ ਮੁਹੰਮਦ ਅਸਲਮ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 77 ਸਾਲ ਦੀ ਉਮਰ 'ਚ ਲਾਹੌਰ 'ਚ ਆਖਰੀ ਸਾਹ ਲਿਆ। ਹਾਲਾਂਕਿ ਗਾਇਕ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਭਾਰਤ 'ਚ ਪਾਬੰਦੀ ਹੈ, ਪਰ ਜਦੋਂ ਪਾਕਿਸਤਾਨੀ ਮੀਡੀਆ ਅਕਾਊਂਟ ਤੋਂ ਇਹ ਜਾਣਕਾਰੀ ਸਾਹਮਣੇ ਆਈ ਤਾਂ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ। ਪ੍ਰਸ਼ੰਸਕ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਪਿਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਆਤਿਫ ਅਸਲਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਭਾਵੁਕ ਪੋਸਟ ਵੀ ਪਾਈ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਸਵਰਗੀ ਪਿਤਾ ਨੂੰ ਆਖਰੀ ਵਾਰ ਅਲਵਿਦਾ ਕਿਹਾ ਹੈ।

ਗਾਇਕ ਨੇ ਪਿਤਾ ਨਾਲ ਸਾਂਝੀ ਕੀਤੀ ਤਸਵੀਰ 

ਪਾਕਿਸਤਾਨੀ ਗਾਇਕ ਆਤਿਫ ਅਸਲਮ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਆਪਣੇ ਪਿਤਾ ਮੁਹੰਮਦ ਅਸਲਮ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ 'ਚ ਗਾਇਕ ਨੂੰ ਆਪਣੇ ਪਿਤਾ ਨਾਲ ਡਾਇਨਿੰਗ ਟੇਬਲ 'ਤੇ ਬੈਠੇ ਦੇਖਿਆ ਜਾ ਸਕਦਾ ਹੈ। ਗਾਇਕ ਨੇ ਤਸਵੀਰ ਦੇ ਨਾਲ ਇੱਕ ਭਾਵਨਾਤਮਕ ਪੋਸਟ ਵੀ ਸਾਂਝੀ ਕੀਤੀ ਹੈ। ਉਨ੍ਹਾਂ ਦੀ ਪੋਸਟ ਦੇ ਸਕ੍ਰੀਨਸ਼ਾਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੇ ਹਨ।

ਕੁਝ ਦਿਨਾਂ ਤੋਂ ਸਨ ਬਿਮਾਰ 

ਇਕ ਰਿਪੋਰਟ ਮੁਤਾਬਕ ਗਾਇਕ ਆਤਿਫ ਅਸਲਮ ਦੇ ਪਿਤਾ ਮੁਹੰਮਦ ਅਸਲਮ ਕੁਝ ਸਮੇਂ ਤੋਂ ਬਿਮਾਰ ਸਨ। ਕੁਝ ਮਹੀਨੇ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ ਸੀ।ਮੰਗਲਵਾਰ, ਗਾਇਕ ਦੇ ਪਿਤਾ ਨੇ 77 ਸਾਲ ਦੀ ਉਮਰ 'ਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।