CM ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਮਹੱਤਵਪੂਰਨ ਬੈਠਕ ਜਾਰੀ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਬੈਠਕ ਦੌਰਾਨ ਸੂਬੇ ਦੀ ਕਾਨੂੰਨ-ਵਿਵਸਥਾ, ਖੇਤੀਬਾੜੀ ਸੰਬੰਧੀ ਚੁਣੌਤੀਆਂ ਅਤੇ ਵਿਕਾਸੀ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿੱਚ ਮੰਤਰੀ ਮੰਡਲ ਦੀ ਇੱਕ ਮਹੱਤਵਪੂਰਨ ਬੈਠਕ ਜਾਰੀ ਹੈ। ਇਸ ਬੈਠਕ ਨੂੰ ਸੂਬੇ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਕਈ ਵੱਡੇ ਤੇ ਲੋਕ ਪੱਖੀ ਫ਼ੈਸਲਿਆਂ 'ਤੇ ਮੋਹਰ ਲਗਾਈ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ, ਕੈਬਨਿਟ ਵੱਲੋਂ ਨੌਜਵਾਨਾਂ ਤੇ ਕਿਸਾਨਾਂ ਲਈ ਰਾਹਤ ਯੋਜਨਾਵਾਂ, ਸਿਹਤ, ਸਿੱਖਿਆ ਅਤੇ ਬਿਜਲੀ ਸੈਕਟਰ ਨਾਲ ਸੰਬੰਧਿਤ ਮਹੱਤਵਪੂਰਨ ਪ੍ਰਸਤਾਵ  ‘ਤੇ ਫੈਸਲਾ ਲਏ ਜਾਣ ਦੀ ਉਮੀਦ ਹੈ।

ਬੈਠਕ ਦੌਰਾਨ ਸੂਬੇ ਦੀ ਕਾਨੂੰਨ-ਵਿਵਸਥਾ, ਖੇਤੀਬਾੜੀ ਸੰਬੰਧੀ ਚੁਣੌਤੀਆਂ ਅਤੇ ਵਿਕਾਸੀ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਲੋਕਾਂ ਦੀ ਭਲਾਈ ਲਈ ਚੁੱਕੇ ਜਾਣ ਵਾਲੇ ਕਦਮਾਂ ਵਿਚ ਕਿਸੇ ਤਰ੍ਹਾਂ ਦੀ ਦੇਰੀ ਨਹੀਂ ਹੋਵੇਗੀ ਅਤੇ ਸਾਰੇ ਫ਼ੈਸਲੇ ਸੂਬੇ ਦੇ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾਣਗੇ।ਕੈਬਨਿਟ ਦੀ ਇਹ ਬੈਠਕ ਸੂਬੇ ਦੇ ਵਿਕਾਸ ਲਈ ਇੱਕ ਵੱਡਾ ਰੋਡਮੈਪ ਤਿਆਰ ਕਰ ਸਕਦੀ ਹੈ, ਜਿਸ ਨਾਲ ਆਉਣ ਵਾਲੇ ਮਹੀਨਿਆਂ ਵਿੱਚ ਵੱਡੇ ਪੱਧਰ ‘ਤੇ ਤਬਦੀਲੀਆਂ ਦੇਖਣ ਨੂੰ ਮਿਲ ਸਕਦੀਆਂ ਹਨ।