ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਗ੍ਰਿਫਤਾਰ ਗੁਰਗਿਆਂ ਤੋਂ ਮਿਲਿਆ ਹੈਂਡ ਗ੍ਰਨੇਡ

ਪੰਜਾਬ ਪੁਲਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੱਤਵਾਦ ਫੈਲਾਉਣ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 86 ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ।

ਪੰਜਾਬ ਪੁਲਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੱਤਵਾਦ ਫੈਲਾਉਣ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 86 ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। 

ਇਸ ਤੋਂ ਕੁਝ ਦਿਨ ਪਹਿਲਾਂ ਕਾਊਂਟਰ ਇੰਟੈਲੀਜੈਂਸ ਨੇ ਰਾਜਸਥਾਨ ਦੇ ਰਹਿਣ ਵਾਲੇ ਅੱਤਵਾਦੀ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਰਿਤਿਕ ਅਤੇ ਨਾਬਾਲਗ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਦੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਵਿਸ਼ਵਜੀਤ ਨੂੰ ਕੋਲਕਾਤਾ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਕਿ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਗ੍ਰਿਫ਼ਤਾਰੀਆਂ ਦੇ ਆਧਾਰ 'ਤੇ ਹੈਂਡ ਗ੍ਰਨੇਡ ਬਰਾਮਦ ਕੀਤਾ ਜਾ ਸਕਿਆ ਅਤੇ ਇੱਕ ਵੱਡੀ ਅੱਤਵਾਦੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਰੋਕ ਦਿੱਤੀ ਗਈ।