ਕਪਿਲ ਸ਼ਰਮਾ ਦੇ ਕੈਨੇਡਾ ਕੈਫੇ 'ਤੇ ਫਾਇਰਿੰਗ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫਤਾਰ

ਗ੍ਰਿਫਤਾਰੀ ਅਤੇ ਬਰਾਮਦਗੀ ਦਿੱਲੀ ਪੁਲਸ ਨੂੰ ਸੇਖੋਂ ਦੇ ਭਾਰਤ ਵਿੱਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਹ ਗ੍ਰਿਫਤਾਰੀ ਕੀਤੀ ਗਈ।
ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਸਥਿਤ 'ਕੈਪਸ ਕੈਫੇ' 'ਤੇ ਹੋਈ ਫਾਇਰਿੰਗ ਦੇ ਮੁੱਖ ਮੁਲਜ਼ਮ ਨੂੰ ਪੰਜਾਬ ਦੇ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬੰਧੂ ਮਾਨ ਸਿੰਘ ਸੇਖੋਂ ਵਜੋਂ ਹੋਈ ਹੈ, ਜਿਸ ਨੂੰ ਗੈਂਗਸਟਰ ਗੋਲਡੀ ਢਿੱਲੋਂ ਗੈਂਗ ਦਾ ਅਹਿਮ ਹੈਂਡਲਰ ਦੱਸਿਆ ਜਾ ਰਿਹਾ ਹੈ।

ਗ੍ਰਿਫਤਾਰੀ ਅਤੇ ਬਰਾਮਦਗੀ ਦਿੱਲੀ ਪੁਲਸ ਨੂੰ ਸੇਖੋਂ ਦੇ ਭਾਰਤ ਵਿੱਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਹ ਗ੍ਰਿਫਤਾਰੀ ਕੀਤੀ ਗਈ। ਪੁਲਸ ਨੇ ਗ੍ਰਿਫ਼ਤਾਰੀ ਦੌਰਾਨ ਉਸ ਕੋਲੋਂ ਇੱਕ PX-3 ਹਾਈ-ਐਂਡ ਪਿਸਤੌਲ (ਮੇਡ ਇਨ ਚਾਈਨਾ) ਅਤੇ 8 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਕ੍ਰਾਈਮ ਬ੍ਰਾਂਚ ਦੇ ਅਨੁਸਾਰ, ਸੇਖੋਂ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਅਤੇ ਸ਼ੂਟਰਾਂ ਦੇ ਨਾਲ-ਨਾਲ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦਾ ਦੋਸ਼ ਹੈ। ਪੁਲਸ ਨੇ ਦੱਸਿਆ ਕਿ ਸੇਖੋਂ ਲੰਬੇ ਸਮੇਂ ਤੋਂ ਭਾਰਤ ਅਤੇ ਕੈਨੇਡਾ ਦੇ ਗੈਂਗਸਟਰਾਂ ਵਿਚਕਾਰ ਇੱਕ ਕੜੀ ਵਜੋਂ ਕੰਮ ਕਰ ਰਿਹਾ ਸੀ ਅਤੇ ਉਹ ਗੋਲੀਬਾਰੀ, ਜਬਰੀ ਵਸੂਲੀ ਅਤੇ ਧਮਕੀਆਂ ਵਰਗੇ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ। ਕੈਫੇ 'ਤੇ ਤਿੰਨ ਵਾਰ ਹੋਈ ਫਾਇਰਿੰਗ ਕਪਿਲ ਸ਼ਰਮਾ ਦੇ ਕੈਪਸ ਕੈਫੇ ਦੀ ਸ਼ੁਰੂਆਤ 7 ਜੁਲਾਈ, 2025 ਨੂੰ ਕੀਤੀ ਗਈ ਸੀ। ਇਸ ਤੋਂ ਬਾਅਦ ਕੈਫੇ 'ਤੇ ਕੁੱਲ ਤਿੰਨ ਵਾਰ ਗੋਲੀਬਾਰੀ ਹੋ ਚੁੱਕੀ ਹੈ।

ਫਾਇਰਿੰਗ ਦੇ ਕਥਿਤ ਕਾਰਨ ਮੀਡੀਆ ਰਿਪੋਰਟਾਂ ਅਨੁਸਾਰ, ਜੁਲਾਈ ਦੀ ਗੋਲੀਬਾਰੀ ਤੋਂ ਬਾਅਦ ਇਹ ਦਾਅਵਾ ਕੀਤਾ ਗਿਆ ਸੀ ਕਿ ਕਪਿਲ ਸ਼ਰਮਾ ਨੇ ਆਪਣੇ ਇੱਕ ਕਾਮੇਡੀ ਸ਼ੋਅ ਦੌਰਾਨ ਨਿਹੰਗ ਸਿੱਖਾਂ ਵਿਰੁੱਧ ਟਿੱਪਣੀ ਕੀਤੀ ਸੀ, ਜਿਸ ਤੋਂ ਨਾਰਾਜ਼ ਹੋ ਕੇ ਇਹ ਕਾਰਵਾਈ ਕੀਤੀ ਗਈ। ਉਸ ਸਮੇਂ ਹਰਜੀਤ ਸਿੰਘ ਲਾਡੀ ਅਤੇ ਤੂਫਾਨ ਸਿੰਘ ਨਾਮ ਦੇ ਇੱਕ ਹੋਰ ਵਿਅਕਤੀ ਨੇ ਵੀਡੀਓ ਰਾਹੀਂ ਕਪਿਲ ਸ਼ਰਮਾ ਨੂੰ ਧਮਕੀ ਦਿੱਤੀ ਸੀ ਕਿ ਜੇ ਉਸ ਨੇ ਮੁਆਫੀ ਨਾ ਮੰਗੀ ਤਾਂ ਮਾਮਲਾ ਵਿਗੜ ਸਕਦਾ ਹੈ। ਇਸ ਤੋਂ ਇਲਾਵਾ, ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀ ਕਪਿਲ ਸ਼ਰਮਾ ਨੂੰ ਕੈਨੇਡਾ ਵਿੱਚ ਕੈਫੇ ਖੋਲ੍ਹਣ 'ਤੇ ਧਮਕੀ ਦਿੱਤੀ ਸੀ। ਪੰਨੂ ਨੇ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਕਪਿਲ ਖੁਦ ਨੂੰ ਹਿੰਦੂਵਾਦੀ ਦੱਸਦਾ ਹੈ ਅਤੇ ਉਸ ਦੇ ਕੈਫੇ 'ਤੇ ਫਿਰ ਗੋਲੀਆਂ ਚਲਾਈਆਂ ਜਾ ਸਕਦੀਆਂ ਹਨ।

ਕਪਿਲ ਨੇ ਦਿੱਤਾ ਸੀ ਜਵਾਬ ਕੈਫੇ 'ਤੇ ਹੋਈ ਲਗਾਤਾਰ ਫਾਇਰਿੰਗ ਤੋਂ ਬਾਅਦ, ਕਪਿਲ ਸ਼ਰਮਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੁੱਪੀ ਤੋੜੀ ਸੀ ਅਤੇ ਕਿਹਾ ਸੀ ਕਿ ਉਹ ਆਪਣੇ ਦੇਸ਼ ਵਿੱਚ ਅਸੁਰੱਖਿਅਤ ਮਹਿਸੂਸ ਨਹੀਂ ਕਰਦਾ ਅਤੇ ਮੁੰਬਈ ਪੁਲਿਸ ਤੋਂ ਬਿਹਤਰ ਕੋਈ ਨਹੀਂ ਹੈ।ਕ੍ਰਾਈਮ ਬ੍ਰਾਂਚ ਹੁਣ ਗੋਲਡੀ ਢਿੱਲੋਂ ਗੈਂਗ ਦੇ ਹੋਰ ਮੈਂਬਰਾਂ, ਫੰਡਿੰਗ ਚੈਨਲਾਂ ਅਤੇ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।