ਖਤਮ ਹੋ ਗਈ ਮਿਡਲ ਈਸਟ ਜੰਗ! ਅਮਰੀਕਾ ਤੇ ਈਰਾਨ ਵਿਚਾਲੇ ਸਿਰੇ ਚੜ੍ਹਿਆ ਇਤਿਹਾਸਕ 'ਹੋਰਮੁਜ਼ ਸਮਝੌਤਾ'

ਮਿਡਲ ਈਸਟ 'ਚ ਚੱਲ ਰਹੀ ਭਿਆਨਕ ਜੰਗ ਨੂੰ ਖ਼ਤਮ ਕਰਨ ਅਤੇ ਇਲਾਕੇ ਵਿੱਚ ਸ਼ਾਂਤੀ ਬਹਾਲ ਕਰਨ ਲਈ ਅਮਰੀਕਾ ਅਤੇ ਈਰਾਨ ਵਿਚਾਲੇ ਐਤਵਾਰ ਨੂੰ ਇੱਕ ਇਤਿਹਾਸਕ ਸ਼ਾਂਤੀ ਸਮਝੌਤੇ 'ਤੇ ਸਹਿਮਤੀ ਬਣ ਗਈ ਹੈ। ਇਸ ਸਮਝੌਤੇ ਤਹਿਤ ਇਰਾਨ ਅਤੇ ਲਿਬਨਾਨ ਸਮੇਤ ਸਾਰੇ ਮੋਰਚਿਆਂ 'ਤੇ ਫ਼ੌਜੀ ਕਾਰਵਾਈਆਂ ਨੂੰ ਤੁਰੰਤ ਅਤੇ ਹਮੇਸ਼ਾ ਲਈ ਰੋਕਣ ਦਾ ਐਲਾਨ ਕੀਤਾ ਗਿਆ ਹੈ।
ਵਾਸ਼ਿੰਗਟਨ/ਤੇਹਰਾਨ: ਮਿਡਲ ਈਸਟ 'ਚ ਚੱਲ ਰਹੀ ਭਿਆਨਕ ਜੰਗ ਨੂੰ ਖ਼ਤਮ ਕਰਨ ਅਤੇ ਇਲਾਕੇ ਵਿੱਚ ਸ਼ਾਂਤੀ ਬਹਾਲ ਕਰਨ ਲਈ ਅਮਰੀਕਾ ਅਤੇ ਈਰਾਨ ਵਿਚਾਲੇ ਐਤਵਾਰ ਨੂੰ ਇੱਕ ਇਤਿਹਾਸਕ ਸ਼ਾਂਤੀ ਸਮਝੌਤੇ 'ਤੇ ਸਹਿਮਤੀ ਬਣ ਗਈ ਹੈ। ਇਸ ਸਮਝੌਤੇ ਤਹਿਤ ਇਰਾਨ ਅਤੇ ਲਿਬਨਾਨ ਸਮੇਤ ਸਾਰੇ ਮੋਰਚਿਆਂ 'ਤੇ ਫ਼ੌਜੀ ਕਾਰਵਾਈਆਂ ਨੂੰ ਤੁਰੰਤ ਅਤੇ ਹਮੇਸ਼ਾ ਲਈ ਰੋਕਣ ਦਾ ਐਲਾਨ ਕੀਤਾ ਗਿਆ ਹੈ।

ਹੋਰਮੁਜ਼ ਖੁੱਲ੍ਹਿਆ, ਤੇਲ ਦੀ ਸਪਲਾਈ ਹੋਵੇਗੀ ਸ਼ੁਰੂ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹੋਰਮੁਜ਼ ਨੂੰ ਹੁਣ ਬਿਨਾਂ ਕਿਸੇ ਫ਼ੀਸ ਦੇ ਖੋਲ੍ਹ ਦਿੱਤਾ ਗਿਆ ਹੈ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ ਤੁਰੰਤ ਹਟਾਉਣ ਦੀ ਮਨਜ਼ੂਰੀ ਦਿੰਦਿਆਂ ਜਹਾਜ਼ਾਂ ਨੂੰ ਆਪਣੇ ਇੰਜਣ ਸਟਾਰਟ ਕਰਨ ਅਤੇ ਤੇਲ ਦੀ ਸਪਲਾਈ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ।

ਕਤਰ ਤੇ ਹੋਰ ਦੇਸ਼ਾਂ ਦੀ ਵਿਚੋਲਗੀ ਰੰਗ ਲਿਆਈ
ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੀ ਇਸ ਸਮਝੌਤੇ ਦਾ ਸਵਾਗਤ ਕਰਦਿਆਂ ਅਮਰੀਕਾ ਅਤੇ ਈਰਾਨ ਦੀ ਵਚਨਬੱਧਤਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਇਸ ਗੁੰਝਲਦਾਰ ਮਸਲੇ ਨੂੰ ਸੁਲਝਾਉਣ ਵਿੱਚ ਕਤਰ ਦੀ ਅਹਿਮ ਵਿਚੋਲਗੀ ਅਤੇ ਸਾਊਦੀ ਅਰਬ ਤੇ ਤੁਰਕੀ ਦੀ ਲੀਡਰਸ਼ਿਪ ਵੱਲੋਂ ਪਾਏ ਗਏ ਯੋਗਦਾਨ ਦੀ ਖ਼ਾਸ ਤੌਰ 'ਤੇ ਸ਼ਲਾਘਾ ਕੀਤੀ ਹੈ।

19 ਜੂਨ ਨੂੰ ਸਵਿਟਜ਼ਲੈਂਡ 'ਚ ਹੋਣਗੇ ਦਸਤਖਤ
ਇਸ ਇਤਿਹਾਸਕ ਸ਼ਾਂਤੀ ਸਮਝੌਤੇ 'ਤੇ 19 ਜੂਨ ਨੂੰ ਸਵਿਟਜ਼ਲੈਂਡ ਵਿੱਚ ਅਧਿਕਾਰਤ ਤੌਰ 'ਤੇ ਦਸਤਖਤ ਕੀਤੇ ਜਾਣਗੇ। ਦਸਤਖਤ ਕਰਨ ਦੇ ਇਸ ਪ੍ਰੋਗਰਾਮ ਤੋਂ ਪਹਿਲਾਂ, ਵਿਚੋਲਗੀ ਕਰਨ ਵਾਲੇ ਦੇਸ਼ ਇਸ ਹਫ਼ਤੇ ਕਈ ਮੀਟਿੰਗਾਂ ਕਰਨਗੇ ਤਾਂ ਜੋ ਸਮਝੌਤੇ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਤਕਨੀਕੀ ਅਤੇ ਅਧਿਕਾਰਤ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਅਧਿਕਾਰੀਆਂ ਅਨੁਸਾਰ ਇਨ੍ਹਾਂ ਮੀਟਿੰਗਾਂ ਵਿੱਚ ਸਮਝੌਤੇ ਨੂੰ ਲਾਗੂ ਕਰਨ ਦੇ ਵੱਖ-ਵੱਖ ਪਹਿਲੂਆਂ 'ਤੇ ਗੰਭੀਰ ਚਰਚਾ ਹੋਵੇਗੀ।