ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ, ਇਸ ਵਾਰ ਤੋੜੇਗੀ ਠੰਡ ਸਾਰੇ ਰਿਕਾਰਡ!

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 15 ਅਕਤੂਬਰ ਤੋਂ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਰਾਤ ਦਾ ਤਾਪਮਾਨ 14 ਤੋਂ 16 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਪੰਜਾਬ ਵਿੱਚ ਤਾਪਮਾਨ 'ਚ ਹਲਕੀ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਇਸ ਸਾਲ ਭਿਆਨਕ ਠੰਡ ਪੈਣ ਦੀ ਭਵਿੱਖਬਾਣੀ ਕੀਤੀ ਹੈ। ਠੰਡ ਅਤੇ ਧੁੰਦ ਉੱਤਰੀ ਭਾਰਤ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਸੂਬੇ 'ਚ ਦਿਨ ਦਾ ਤਾਪਮਾਨ ਔਸਤਨ 31 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ, ਅਤੇ ਰਾਤ ਦਾ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 15 ਅਕਤੂਬਰ ਤੋਂ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਰਾਤ ਦਾ ਤਾਪਮਾਨ 14 ਤੋਂ 16 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਰਿਪੋਰਟਾਂ ਮੁਤਾਬਕ, ਨਵੰਬਰ ਦੇ ਪਹਿਲੇ ਹਫ਼ਤੇ ਤੋਂ ਹੀ ਰਾਤਾਂ ਹੋਰ ਠੰਡੀਆਂ ਹੋਣ ਲੱਗਣਗੀਆਂ, ਜਦਕਿ ਦਸੰਬਰ ਤੱਕ ਪਾਰਾ ਇੱਕ ਅੰਕ ਤੱਕ ਪਹੁੰਚਣ ਦਾ ਅੰਦਾਜ਼ਾ ਹੈ। ਸਵੇਰੇ-ਸ਼ਾਮ ਦੀ ਠੰਡ ਹੋਣ ਕਾਰਨ ਇਸ ਸਮੇਂ ਲੋਕ ਘਰਾਂ ਤੋਂ ਬਾਹਰ ਨਿਕਲਣ ਸਮੇਂ ਹਲਕੀ ਜੈਕਟ ਜਾਂ ਸ਼ਾਲ ਦੀ ਵਰਤੋਂ ਕਰ ਰਹੇ ਹਨ। ਦਿਨ ਵੇਲੇ ਵੀ ਮੌਸਮ ਸੁਹਾਵਣਾ ਰਹਿੰਦਾ ਹੈ। ਫਿਲਹਾਲ ਪਿਛਲੇ 24 ਘੰਟਿਆਂ 'ਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 34.2 ਡਿਗਰੀ ਦਰਜ ਕੀਤਾ ਗਿਆ ਹੈ, ਜੋ ਬਠਿੰਡਾ 'ਚ ਰਿਕਾਰਡ ਕੀਤਾ ਗਿਆ। ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦੀ ਸੰਭਾਵਨਾ ਨਹੀਂ ਹੈ। ਪੂਰੇ ਸੂਬੇ 'ਚ ਮੌਸਮ ਖ਼ੁਸ਼ਕ ਅਤੇ ਤਾਪਮਾਨ ਘੱਟਣ ਦਾ ਅੰਦਾਜ਼ਾ ਹੈ।