ਗੁਰਦਾਸਪੁਰ ਦੇ ਸਕੂਲ 'ਚ ਭਰ ਗਿਆ ਪਾਣੀ, ਵਿਦਿਆਥੀਆਂ ਤੇ ਅਧਿਆਪਕਾਂ ਸਣੇ ਪ੍ਰਿੰਸੀਪਲ ਵੀ ਫਸਿਆ

ਦੱਸ ਦਈਏ ਕਿ ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ਵਿੱਚ ਪਾਣੀ ਦਾਖਲ ਹੋ ਗਿਆ ਹੈ। ਜਿਸ ਵਿੱਚ 400 ਦੇ ਕਰੀਬ ਵਿਦਿਆਰਥੀਆਂ ਸਣੇ ਅਧਿਆਪਕ ਵੀ ਫਸੇ ਹੋਏ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ 'ਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਦਰਿਆਵਾਂ ਅਤੇ ਨਦੀਆਂ 'ਚ ਵਧੇ ਪਾਣੀ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ 'ਚ ਲੈ ਲਿਆ ਹੈ। ਸੂਬੇ ਭਰ ’ਚ ਦਰਿਆ ਤੇ ਡੈਮ ਉਫਾਨ ’ਤੇ ਹਨ ਜਿਨ੍ਹਾਂ ਨਾਲ ਲੱਗਦੇ ਪਿੰਡਾਂ ਦੇ ਲੋਕ ਘਰ ਛੱਡਣ ਨੂੰ ਮਜ਼ਬੂਰ ਹੋ ਗਏ ਹਨ। ਭਾਰੀ ਮੀਂਹ ਦੇ ਚੱਲਦੇ ਕੱਲ ਸੀਐੱਮ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸਕੂਲਾਂ ਨੂੰ 30 ਅਗਸਤ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਦੱਸ ਦਈਏ ਕਿ ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ਵਿੱਚ ਪਾਣੀ ਦਾਖਲ ਹੋ ਗਿਆ ਹੈ। ਜਿਸ ਵਿੱਚ 400 ਦੇ ਕਰੀਬ ਵਿਦਿਆਰਥੀਆਂ ਸਣੇ ਅਧਿਆਪਕ ਵੀ ਫਸੇ ਹੋਏ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਚਾਅ ਲਈ NDRF ਅਤੇ ਫੌਜ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ।

ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਸਕੂਲ 'ਚ ਵੱਖ-ਵੱਖ ਕਲਾਸਾਂ ਦੇ 400 ਦੇ ਕਰੀਬ ਵਿਦਿਆਰਥੀ ਫਸੇ ਹੋਏ ਹਨ ਜੋ ਹੋਸਟਲ 'ਚ ਰਹਿ ਰਹੇ ਸਨ। ਇਸ ਦੇ ਨਾਲ ਹੀ ਸਕੂਲ 'ਚ 40 ਅਧਿਆਪਕ ਅਤੇ ਖੁਦ ਪ੍ਰਿੰਸੀਪਲ ਵੀ ਸਕੂਲ 'ਚ ਹੀ ਫਸੇ ਹੋਏ ਹਨ। ਪ੍ਰਸ਼ਾਸਨ ਨੂੰ ਮਦਦ ਲਈ ਗੁਹਾਰ ਲਗਾਈ ਗਈ ਹੈ ਅਤੇ ਪ੍ਰਸ਼ਾਸਨ ਵੱਲੋਂ ਜਲਦੀ ਹੀ ਵਿਦਿਆਰਥੀਆਂ ਨੂੰ ਕੱਢਣ ਲਈ ਇੰਤਜ਼ਾਮ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਹੇਠਾਂ ਵਾਲੀ ਬਿਲਡਿੰਗ 'ਚ ਪਾਣੀ ਵੜ ਗਿਆ ਹੈ ਅਤੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਹੋਸਟਲ ਦੀ ਬਿਲਡਿੰਗ ਦੀ ਦੂਜੀ ਮੰਜ਼ਿਲ 'ਤੇ ਪਹੁੰਚਾ ਦਿੱਤਾ ਗਿਆ ਹੈ ਜਿੱਥੇ ਉਹ ਬਿਲਕੁਲ ਸੁਰੱਖਿਅਤ ਹਨ।