ਪੰਜਾਬ ਸਰਕਾਰ ਨੇ ਨਿਆਂ ਵਿਭਾਗ ਵਿੱਚ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਦੇਖੋ ਪੂਰੀ ਸੂਚੀ

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਤਬਾਦਲੇ ਪ੍ਰਬੰਧਕੀ ਕਾਰਜਾਂ ਨੂੰ ਸੁਚਾਰੂ ਬਣਾਉਣ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ।

ਪੰਜਾਬ ਸਰਕਾਰ ਨੇ ਨਿਆਂ ਵਿਭਾਗ ਵਿੱਚ ਵੱਡੇ ਪੱਧਰ 'ਤੇ ਤਬਾਦਲੇ ਕਰਦਿਆਂ ਜ਼ਿਲ੍ਹਾ ਅਟਾਰਨੀ, ਉਪ ਜ਼ਿਲ੍ਹਾ ਅਟਾਰਨੀ ਅਤੇ ਸਹਾਇਕ ਜ਼ਿਲ੍ਹਾ ਅਟਾਰਨੀ ਸਮੇਤ ਕੁੱਲ 96 ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ।

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਤਬਾਦਲੇ ਪ੍ਰਬੰਧਕੀ ਕਾਰਜਾਂ ਨੂੰ ਸੁਚਾਰੂ ਬਣਾਉਣ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ।

ਇਹ ਫ਼ੈਸਲਾ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਪੰਜਾਬ ਨਾਲ ਜੁੜੇ ਅਧਿਕਾਰੀਆਂ 'ਤੇ ਲਾਗੂ ਹੁੰਦਾ ਹੈ। ਤਬਾਦਲਿਆਂ ਤੋਂ ਬਾਅਦ ਨਵੇਂ ਤੌਰ 'ਤੇ ਤਾਇਨਾਤ ਕੀਤੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੰਭਾਲਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ 96 ਅਧਿਕਾਰੀਆਂ ਦੀ ਪੂਰੀ ਸੂਚੀ ਖ਼ਬਰ ਵਿਚ ਹੇਠਾਂ ਵੇਖੀ ਜਾ ਸਕਦੀ ਹੈ।