ਪੰਜਾਬ 'ਚ ਲੋਕਾਂ ਨੂੰ ਮਿਲੀ ਰਾਹਤ, ਮੌਸਮ ਹੋਇਆ ਸਾਫ਼

ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸੂਰਜ ਦੀ ਤਿੱਖੀ ਧੁੱਪ ਦੇਖ ਕੇ ਲੋਕਾਂ ਨੂੰ ਰਾਹਤ ਮਿਲੀ ਹੈ।

ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਤੋਂ ਲੋਕਾਂ ਨੂੰ ਆਖ਼ਿਰਕਾਰ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ, ਹੁਣ ਮਾਨਸੂਨ ਦੀ ਗਤੀ ਧੀਮੀ ਹੋ ਰਹੀ ਹੈ ਜਿਸ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਘੱਟ ਹੈ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸੂਰਜ ਦੀ ਤਿੱਖੀ ਧੁੱਪ ਦੇਖ ਕੇ ਲੋਕਾਂ ਨੂੰ ਰਾਹਤ ਮਿਲੀ ਹੈ। ਲਗਾਤਾਰ ਤਿੰਨ-ਚਾਰ ਦਿਨਾਂ ਦੀ ਭਾਰੀ ਬਾਰਿਸ਼ ਕਾਰਨ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ਵਿੱਚ ਜ਼ਿੰਦਗੀ ਪ੍ਰਭਾਵਿਤ ਹੋਈ ਹੈ।

ਪੰਜਾਬ ਦੇ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਨਾਲ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਕੁਝ ਥਾਵਾਂ ‘ਤੇ ਹੜ੍ਹਾਂ ਵਰਗੇ ਹਾਲਾਤ ਬਣ ਗਏ ਸਨ। ਇਸੇ ਤਰ੍ਹਾਂ ਹਿਮਾਚਲ ਅਤੇ ਉੱਤਰਾਖੰਡ ਵਿੱਚ ਪਹਾੜੀ ਖੇਤਰਾਂ ਵਿੱਚ ਜ਼ਮੀਨ ਖਿਸਕਣ ਅਤੇ ਸੜਕਾਂ ਬੰਦ ਹੋਣ ਕਾਰਨ ਆਵਾਜਾਈ ਠੱਪ ਹੋ ਗਈ ਸੀ।

ਹੁਣ ਬਾਰਿਸ਼ ਰੁਕਣ ਨਾਲ ਲੋਕਾਂ ਨੇ ਸੁਖ ਦਾ ਸਾਹ ਲਿਆ ਹੈ। ਕਿਸਾਨ ਵਰਗ ਨੂੰ ਵੀ ਅਸਥਾਈ ਰਾਹਤ ਮਿਲੀ ਹੈ ਕਿਉਂਕਿ ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਖੜੀ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਪਰ ਭਾਰੀ ਮੀਂਹ ਦੇਪੰ ਕੋਈ ਅਸਾਰ ਨਹੀਂ ਹਨ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਜੀਵਨ ਮੁੜ ਪਟੜੀ ‘ਤੇ ਆ ਸਕੇਗਾ।