ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਹਾਈਕੋਰਟ ਨੂੰ ਪਹਿਲਾਂ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ ਪਰ ਹੁਣ ਇਕ ਵਾਰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ।

ਚੰਡੀਗੜ੍ਹ ਦੇ ਸੈਕਟਰ-1 ਵਿੱਚ ਸਥਿਤ ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਚੰਡੀਗੜ੍ਹ ਪੁਲਸ ਅਲਰਟ ਹੋ ਗਈ ਹੈ। ਪੁਲਸ ਵੱਲੋਂ ਹਾਈ ਕੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਈ ਕੋਰਟ ਕੰਪਲੈਕਸ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਸ ਵਿਭਾਗ ਵਿੱਚ ਹੜਕੰਪ ਮਚ ਗਿਆ। ਪੁਲਸ ਅਧਿਕਾਰੀ ਫੋਰਸ ਨਾਲ ਮੌਕੇ 'ਤੇ ਪਹੁੰਚ ਗਏ ਹਨ।

ਹਾਈਕੋਰਟ ਨੂੰ ਪਹਿਲਾਂ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ ਪਰ ਹੁਣ ਇਕ ਵਾਰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਪੁਲਸ ਕੰਟਰੋਲ ਰੂਮ ਨੂੰ ਜਾਣਕਾਰੀ ਦੇਣ ਤੋਂ ਬਾਅਦ, ਸੀਨੀਅਰ ਪੁਲਸ ਅਧਿਕਾਰੀ, ਬੰਬ ਸਕੁਐਡ ਅਤੇ ਆਪ੍ਰੇਸ਼ਨ ਸੈੱਲ ਟੀਮ ਮੌਕੇ 'ਤੇ ਪਹੁੰਚ ਗਈ। ਹਾਈ ਕੋਰਟ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਹਾਲਾਂਕਿ, ਪੁਲਸ ਟੀਮਾਂ ਇਮਾਰਤ ਦੇ ਹਰ ਜਗ੍ਹਾ ਤੇ ਤਲਾਸ਼ੀ ਲੈ ਰਹੀਆਂ ਹਨ।

ਜਾਣਕਾਰੀ ਅਨੁਸਾਰ, ਰਜਿਸਟਰਾਰ ਨੂੰ ਇੱਕ ਧਮਕੀ ਭਰਿਆ ਈਮੇਲ ਮਿਲਿਆ ਹੈ। ਕੁਝ ਸਮਾਂ ਪਹਿਲਾਂ ਵੀ ਇਕ ਈਮੇਲ ਮਿਲੀ ਸੀ ਜਿਸ ਵਿੱਚ ਇਸ ਜਗ੍ਹਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ ਪਰ ਤਲਾਸ਼ੀ ਦੌਰਾਨ ਕੁਝ ਨਹੀਂ ਮਿਲਿਆ। ਹਾਲਾਂਕਿ, ਪੁਲਸ ਵਿਭਾਗ ਨੇ ਹਾਈਕੋਰਟ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਹੈ। ਹਾਈ ਕੋਰਟ ਆਉਣ-ਜਾਣ ਵਾਲੇ ਲੋਕਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।